August 13, 2020

ਨੈਸ਼ਨਲ

ਸਰਬੱਤ ਦਾ ਭਲਾ ਟਰੱਸਟ ਏਅਰਪੋਰਟ ਮੁਲਾਜ਼ਮਾਂ ਦੀ ਮਦਦ ਲਈ ਆਇਆ ਅੱਗੇ

ਅਕਾਲ ਅਕਾਦਮੀਆਂ ਨੂੰ ਹੁਣ ਤੱਕ ਦੇ ਸਭਤੋਂ ਵੱਡੇ ਵੇਬਿਨਾਰ ਲਈ ਵਰਲਡ ਰਿਕਾਰਡ ਪ੍ਰਮਾਣ ਪੱਤਰ ਦੇ ਨਾਲ ਕੀਤਾ ਸਨਮਾਨਿਤ

ਜਦੋਂ ਸਾਰੀਆਂ ਕੌਮਾਂ ਦੇ ਦਰਸ਼ਨ ਯਾਤਰਾਵਾਂ ਖੁੱਲ੍ਹਆਂ ਹਨ, ਮੋਦੀ ਹਕੂਮਤ ਸਿੱਖ ਗੁਰਧਾਮਾਂ ਦੀਆਂ ਯਾਤਰਾਵਾਂ ਕਿਵੇਂ ਬੰਦ ਕਰ ਸਕਦੀ ਹੈ ? : ਮਾਨ

ਬੀਜੇਪੀ-ਕਾਂਗਰਸ ਜਮਾਤ ਚੀਨ ਨੂੰ ਆਪਣੇ ਇਲਾਕੇ ਵਿਚ ਵੜਨ ਤੋਂ ਰੋਕ ਨਹੀਂ ਸਕੇ : ਮਾਨ

ਮਨਦੀਪ ਸਿੰਘ ਦੇ ਬਲਿਦਾਨ ਲਈ ਪੂਰਾ ਦੇਸ਼ ਨਤਮਸਤਕ-ਰਾਹੁਲ ਗਾਂਧੀ


ਪਟਿਆਲਾ,-ਲੋਕ ਸਭਾ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦੇ ਵਾਸੀ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਪੱਤਰ ਲਿੱਖਕੇ ਦੁੱਖ ਸਾਂਝਾ ਕੀਤਾ ਹੈ। ਸ਼ਹੀਦ ਮਨਦੀਪ ਸਿੰਘ ਭਾਰਤ-ਚੀਨ ਸਰਹੱਦ 'ਤੇ ਸਥਿਤ ਗਲਵਾਨ ਘਾਟੀ ਵਿਖੇ ਬੀਤੇ ਦਿਨੀਂ ਚੀਨ ਦੀ ਫ਼ੌਜ ਨਾਲ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋ ਗਏ ਸਨ।

ਅਕਾਲੀ-ਭਾਜਪਾ ਵੱਲੋਂ ਨੀਲੇ ਕਾਰਡ ਤੁਰੰਤ ਬਹਾਲ ਕਰਨ ਦੀ ਮੰਗ ਸੂਬੇ ਭਰ ਵਿਚ ਰੋਸ ਮੁਜ਼ਾਹਰੇ, ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ

ਚੰਡੀਗੜ- ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ ਕਰ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਤੇ ਮੰਗ ਕੀਤੀ ਕਿ ਸਮਾਜ ਦੇ ਗਰੀਬ ਵਰਗ ਦੇ ਕੱਟੇ ਗਏ ਸਾਰੇ ਨੀਲੇ ਕਾਰਡ ਤੁਰੰਤ ਬਹਾਲ ਕੀਤੇ ਜਾਣ ਤੇ ਕੇਂਦਰੀ ਰਾਸ਼ਨ ਕਾਂਗਰਸੀ ਆਗੂਆਂ ਵੱਲੋਂ ਖੁਰਦ ਬੁਰਦ ਕੀਤੇ ਜਾਣ ਦੀ ਨਿਰਪੱਖ ਜਾਂਚ ਵੀ ਕਰਵਾਈ ਜਾਵੇ।
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਆਪਣੇ ਜ਼ਿਲ•ਾ ਪ੍ਰਧਾਨਾਂ ਦੀ ਅਗਵਾਈ ਹੇਠ ਤੇ ਸਾਰੇ ਮੈਂਬਰ ਪਾਰਲੀਮੈਂਟ, 

ਭਾਈ ਲੌਂਗੋਵਾਲ ਨੇ ਸ਼ਹੀਦ ਹੋਏ ਫ਼ੋਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ

ਅੰਮ੍ਰਿਤਸਰ, 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੂਰਬੀ ਲਦਾਖ ਦੀ ਗਲਵਾਨ ਘਾਟੀ ਵਿਖੇ ਦੇਸ਼ ਦੀ ਰਖਵਾਲੀ ਲਈ ਸ਼ਹੀਦ ਹੋਏ ਭਾਰਤੀ ਫ਼ੌਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ 

ਚੀਨ ਦਾ ਹਮਲਾ ਤੇ ਗੋਦੀ ਮੀਡੀਆ ਦੀ ਗ਼ਦਾਰੀ

ਚੀਨ ਵਲੋਂ ਭਾਰਤ ਉੱਤੇ ਕੀਤੇ ਹਮਲੇ ਨੇ ਜਿੱਥੇ ਮੋਦੀ ਸਰਕਾਰ ਲਈ ਨਮੋਸ਼ੀ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ ਉਥੇ ਗੋਦੀ ਮੀਡੀਆ ਦੇ ਝੂਠ ਦੀ ਪੋਲ ਵੀ ਖੋਲ੍ਹ ਦਿੱਤੀ ਹੈ ।

ਕੁਝ ਦਿਨ ਪਹਿਲਾਂ ਹੀ ਗੋਦੀ ਮੀਡੀਆ ਦੇ ਐਂਕਰ ਸੰਘ ਪਾੜ ਪਾੜ ਕੇ ਸ਼ੋਰ ਮਚਾ ਰਹੇ ਸਨ ਕਿ ਚੀਨ ਭਾਰਤ ਤੋਂ ਡਰ ਗਿਆ ਹੈ ਤੇ ਉਸ ਨੇ ਲਦਾਖ਼ ਦੇ ਵਿਵਾਦਿਤ ਖੇਤਰ ਵਿਚੋਂ ਆਪਣੀਆਂ ਫੌਜਾਂ ਦੋ ਕਿਲੋਮੀਟਰ ਪਿੱਛੇ ਹੱਟਾ ਲਈਆਂ ਹਨ ਜਾਂ ਡਰ ਕੇ ਵਾਪਸ ਚੀਨ ਪਾਲੇ ਪਾਸੇ ਚਲੀਆਂ ਗਈਆਂ ਹਨ ।

ਕਈ ਗੋਦੀ ਮੀਡੀਆ ਦੇ ਚੈਨਲਾਂ ਨੇ ਇਕ ਪਾਸੇ ਮੋਦੀ ਅਤੇ ਦੂਜੇ ਪਾਸੇ ਸ਼ੀ ਜਿਨਪਿੰਗ ਦੀਆਂ ਗੁਸੈਲ ਤਸਵੀਰਾਂ ਵੀ ਦਿਖਾਈਆਂ ਤੇ ਇਹ ਵੀ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਕਿ ਮੋਦੀ ਨੇ ਜਿਨਪਿੰਗ ਨੂੰ ਹਰਾ ਦਿੱਤਾ ਹੈ ।

ਕਰੋਨਾ ਦੀ ਜੰਗ ਜਿੱਤ ਕੇ ਤੰਦਰੁਸਤ ਹੋਏ ਦਿੱਲੀ ਰਾਜੌਰੀ ਗਾਰਡਨ ਪਰਿਵਾਰ ਦੇ ਕੁੰਵਰਪ੍ਰੀਤ ਸਿੰਘ ਜੁਨੇਜਾ ਨੇ ਸੁਣਾਈ ਆਪਣੀ ਹੱਡ ਬੀਤੀ

ਚੰਡੀਗੜ੍ਹ - ਕਰੋਨਾ ਦੀ ਜੰਗ ਜਿੱਤ ਕੇ ਤੰਦਰੁਸਤ ਹੋਏ ਦਿੱਲੀ ਰਾਜੌਰੀ ਗਾਰਡਨ ਪਰਿਵਾਰ ਦੇ ਕੁੰਵਰਪ੍ਰੀਤ ਸਿੰਘ ਜੁਨੇਜਾ ਨੇ ਕੌਮੀ ਮਾਰਗ ਨਾਲ ਫੋਨ ਉੱਪਰ ਗੱਲ ਕਰਦਿਆਂ ਆਪਣੀ ਆਪ ਬੀਤੀ ਦੱਸੀ ।ਉਨ੍ਹਾਂ ਦੱਸਿਆ ਕਿ ਉਸ ਨੂੰ ਤੇ ਉਸ ਦੇ ਪੂਰੇ ਪਰਿਵਾਰ ਨੂੰ ਕਰੋਨਾ ਨੇ ਮਈ ਦੇ ਦੂਸਰੇ ਹਫਤੇ ਵਿੱਚ ਘੇਰ ਲਿਆ ।ਜਿਸ ਵਿੱਚ ਉਹ ਉਨ੍ਹਾਂ ਦੀ ਮਾਤਾ ਜੀ ਪਿਤਾ ਜੀ ਤੇ ਭੈਣ ਇਸ ਦੀ ਚਪੇਟ ਵਿੱਚ ਆ ਗਏ ।ਉਨ੍ਹਾਂ ਦੱਸਿਆ ਕਿ ਕਰੋਨਾ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਕੰਮ ਕਰਨ ਵਾਲੇ 55 ਸਾਲ ਦੇ ਨੌਕਰ ਤੋਂ ਹੋਇਆ ।ਜੋ ਕਿ ਪਿਛਲੇ 25 ਤੋਂ ਉਨ੍ਹਾਂ ਦੇ ਘਰ ਕੰਮ ਕਰ ਰਹੇ ਸਨ ।ਬਾਅਦ ਵਿੱਚ ਉਸ ਨੌਕਰ ਦੀ ਕਰੋਨਾ ਨਾਲ ਹੀ ਮੌਤ ਹੋ ਗਈ ।ਜਦੋਂ ਕਰੋਨਾ ਨਾਲ ਸਾਡੇ ਨੌਕਰ ਦੀ ਮੌਤ ਹੋਈ ਤਾਂ ਪੂਰਾ ਪਰਿਵਾਰ ਘਬਰਾ ਗਿਆ । ਸਾਡਾ ਨੌਕਰ ਸਾਡੇ ਨਾਲ ਹਮੇਸ਼ਾ ਸੰਪਰਕ ਵਿੱਚ ਰਹਿੰਦਾ ਸੀ ।

ਲਦਾਖ ਵਿਚ ਇੰਡੀਆਂ ਅਤੇ ਚੀਨ ਦੇ ਫ਼ੌਜੀ ਜਰਨੈਲਾਂ ਦੀ ਹੋ ਰਹੀ ਗੱਲਬਾਤ ਸਿੱਖ ਕੌਮ ਦੀ ਨੁਮਾਇੰਦਗੀ ਤੋਂ ਬਿਨ੍ਹਾਂ ਕਦੀ ਵੀ ਸਫ਼ਲ ਨਹੀਂ ਹੋ ਸਕੇਗੀ : ਮਾਨ

ਫ਼ਤਹਿਗੜ੍ਹ ਸਾਹਿਬ, -"ਇੰਡੀਆਂ ਅਤੇ ਚੀਨ ਦੇ ਫ਼ੌਜੀ ਜਰਨੈਲਾਂ ਦੀ ਲਦਾਖ ਵਿਚ ਹੋ ਰਹੀ ਦੁਵੱਲੀ ਗੱਲਬਾਤ ਜਿਸ ਵਿਚ ਲਦਾਖ ਦੇ ਇਲਾਕੇ ਬਾਰੇ ਅੱਜ ਗੱਲਬਾਤ ਹੋ ਰਹੀ ਹੈ, ਇਹ ਗੱਲਬਾਤ ਉਦੋਂ ਤੱਕ ਕਰਨ ਦਾ ਕੋਈ ਮਕਸਦ ਨਹੀਂ ਜਦੋਂ ਤੱਕ ਸਿੱਖ ਕੌਮ ਦੀ ਨੁਮਾਇੰਦਗੀ ਇਸ ਵਿਚ ਨਹੀਂ ਹੁੰਦੀ । ਕਿਉਂਕਿ ਇਹ ਇਲਾਕਾ 1834 ਵਿਚ ਲਾਹੌਰ ਖ਼ਾਲਸਾ ਦਰਬਾਰ ਦੀਆਂ ਫ਼ੌਜਾਂ ਨੇ ਫ਼ਤਹਿ ਕਰਕੇ ਖ਼ਾਲਸਾ ਰਾਜ ਦਾ ਹਿੱਸਾ ਬਣਾਇਆ ਸੀ । ਇਸ ਲਈ ਇਸ ਲਦਾਖ ਦੇ ਇਲਾਕੇ ਉਤੇ ਸਭ ਤੋਂ ਪਹਿਲਾ ਕਾਨੂੰਨੀ, ਇਖ਼ਲਾਕੀ ਅਤੇ ਭੂਗੋਲਿਕ ਹੱਕ ਸਿੱਖ ਕੌਮ ਦਾ ਹੈ ।"

ਤਰਨਜੀਤ ਸਿੰਘ ਦੇ ਪਰਿਵਾਰ ਨੂੰ ਸ਼ਾਂਤ ਕਰਨ ਲਈ ਦਿੱਲੀ ਕਮੇਟੀ ਵੱਲੋਂ ਪਤਨੀ ਨੂੰ ਨੌਕਰੀ ਦੇਣ ਦੀ ਗੱਲ....!

ਨਵੀਂ ਦਿੱਲੀ - ਕਈ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਤੜਪੇ, ਖੁਦਕੁਸ਼ੀ ਕੀਤੇ,  ਤਰਨਜੀਤ ਸਿੰਘ ਦੇ ਪਰਿਵਾਰ ਨੂੰ ਠੰਡਾ ਕਰਨ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦਾ ਵਫਦ ਉਸ ਦੇ ਪਰਿਵਾਰ ਨੂੰ ਮਿਲਣ ਗਿਆ ।ਭਰੋਸੇਯੋਗ ਸੂਤਰਾਂ ਅਨੁਸਾਰ ਜਮਨਾ ਪਾਰ ਤੋਂ ਜਿੱਤੇ ਦਿੱਲੀ ਕਮੇਟੀ ਦੇ ਮੈਂਬਰ ਅਤੇ ਦਿੱਲੀ ਕਮੇਟੀ ਦਾ ਇੱਕ ਹੋਰ ਅਹੁਦੇਦਾਰ ਪਰਿਵਾਰ ਨੂੰ ਠੰਢਾ ਕਰਨ ਅਤੇ ਇਹ ਭਰੋਸਾ ਦਿਵਾਉਣ ਗਿਆ   ਕਿ ਛੇਤੀ ਹੀ ਤਰਨਜੀਤ ਦੀ ਪਤਨੀ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਜਾਂ ਕਿਸੇ ਸਕੂਲ ਦੇ ਵਿੱਚ ਨੌਕਰੀ ਦੇ ਦੇ ਕੇ ਐਡਜਸਟ ਕਰ ਦਿੱਤਾ ਜਾਵੇਗਾ । ਉਹ ਕ੍ਰਿਪਾ ਕਰਕੇ ਸ਼ਾਂਤ ਰਹਿਣ ।

ਸਰਕਾਰ ਖੇਤੀ ਆਨਲਾਈਨ ਮੰਡੀਕਰਨ ਦੇ ਬਹਾਨੇ ਕਰਨਾ ਚਾਹੁੰਦੀ ਹੈ ਨਿੱਜੀਕਰਨ

 

ਕੇਂਦਰ ਸਰਕਾਰ ਲਾਜ਼ਮੀ ਵਾਸਤੂ ਨਿਯਮ ਵਿਚ ਸੋਧ ਅਤੇ ਖੇਤੀ ਉਪਜ ਦਾ ਆਨਲਾਈਨ ਮੰਡੀਕਰਨ ਕਰਨ ਉੱਤੇ ਜ਼ੋਰ ਦੇ ਰਹੀ ਹੈ ਤਾਂ ਜੋ ਖੁੱਲ੍ਹੀ ਮੰਡੀ ਵਿਚ ਉਤਪਾਦਕ ਅਤੇ ਖਪਤਕਾਰ ਵਸਤਾਂ ਵੇਚ ਅਤੇ ਖਰੀਦ ਸਕਣ। ਇਸ ਉੱਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਦੇ ਵਿਚਾਰ ਇਸ ਪ੍ਰਕਾਰ ਹਨ ।

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਲਾਜ਼ਮੀ ਵਸਤੂ ਨਿਯਮ ਵਿਚ ਸੋਧ ਨਹੀਂ ਸਗੋਂ ਨਵਾਂ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਖੇਤੀਬਾੜੀ ਰਾਜ ਪੱਧਰੀ ਵਿਸ਼ਾ ਹੈ ਨਾ ਕਿ ਕੇਂਦਰੀ। 

20 ਲੱਖ ਕਰੁੜ ਰੁਪਏ `ਚੋਂ ਵਿਦਿਆਰਥੀਆਂ ਲਈ ਧੇਲਾ ਵੀ ਨਹੀਂ ,ਵਿਦਿਆਰਥੀਆਂ ਨਾਲ ਭੱਦਾ ਮਜ਼ਾਕ-ਅਕਸ਼ੈ ਸ਼ਰਮਾ

ਚੰਡੀਗੜ੍ਹ, 

ਕੇਂਦਰੀ ਰਾਹਤ ਪੈਕਜ ਨੂੰ ਵਿਦਿਆਰਥੀਆਂ ਨਾਲ ਇੱਕ ਭੱਦਾ ਮਜ਼ਾਕ ਕਹਿ ਕੇ ਨਕਾਰਦਿਆਂ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ), ਪੰਜਾਬ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਦੇਸ਼ ਭਰ ਦੇ ਕਰੋੜਾਂ ਵਿਦਿਆਰਥੀਆਂ, ਜਿਨ੍ਹਾਂ ਦੀ ਸਿੱਖਿਆ ਕੋਵਿਡ-ਸੰਕਟ ਦੌਰਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਨੂੰ ਇੱਕ ਵਾਰ ਫਿਰ ਰਾਹਤ ਪੈਕੇਜ ਦੇ ਦਾਇਰੇ `ਚੋਂ ਬਾਹਰ ਰੱਖਣ ਲਈ ਕੇਂਤਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

1201 ਪਰਵਾਸੀਆਂ ਨੂੰ ਲੈ ਕੇ ਛੇਵੀਂ ਸਪੈਸ਼ਲ ਰੇਲ ਗੱਡੀ ਬਿਹਾਰ ਦੇ ਛਾਪਰਾ ਲਈ ਮੁਹਾਲੀ ਰੇਲਵੇ ਸਟੇਸ਼ਨ ਤੋਂ ਹੋਈ ਰਵਾਨਾ


ਐਸ ਏ ਐਸ ਨਗਰ, 
ਅੱਜ ਮੁਹਾਲੀ ਰੇਲਵੇ ਸਟੇਸ਼ਨ ਤੋਂ ਛੇਵੀਂ ਸਪੈਸ਼ਲ ਰੇਲਗੱਡੀ ਬਿਹਾਰ ਦੇ ਛਾਪਰਾ ਲਈ ਰਵਾਨਾ ਹੋਈ ਜੋ 1201 ਪ੍ਰਵਾਸੀ ਕਾਮਿਆਂ ਨੂੰ ਉਹਨਾਂ ਦੇ ਗ੍ਰਹਿ ਰਾਜ ਵਿਚ ਲੈ ਜਾਵੇਗੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੇ ਵਿਦਾਇਗੀ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਚੌਕਲੇਟ ਵੀ ਵੰਡੇ ਗਏ।
ਪ੍ਰਵਾਸੀਆਂ ਨੂੰ 8 ਸੰਗ੍ਰਹਿ ਕੇਂਦਰਾਂ ਤੋਂ ਰੇਲਵੇ ਸਟੇਸ਼ਨ 'ਤੇ ਲਿਜਾਇਆ ਗਿਆ ਜਿਥੇ ਪਹਿਲਾਂ ਉਨ੍ਹਾਂ ਦੀ ਚੰਗੀ ਤਰ੍ਹਾਂ ਸਕ੍ਰਿਨਿੰਗ ਕੀਤੀ ਗਈ ਅਤੇ ਫਿਰ ਘਰ ਵਾਪਸੀ ਲਈ ਬੱਸਾਂ 'ਤੇ ਸਵਾਰ ਹੋ ਕੇ ਰੇਲਵੇ ਸਟੇਸ਼ਨ ਪਹੁੰਚਾਇਆ ਗਿਆ।

ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

 

ਚੰਡੀਗੜ•, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ, ਨਵੀਂ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਕੁਮਾਰ (ਮਿੰਨਾ) ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਚੋਪੜਾ 63 ਵਰਿ•ਆਂ ਦੇ ਸਨ ਜੋ ਲੰਮੀ ਬਿਮਾਰੀ ਉਪਰੰਤ ਚੱਲ ਵਸੇ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਪੱਤਰਕਾਰ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ•ਾਂ ਨੇ ਪ੍ਰੈਸ ਦੀ ਆਜ਼ਾਦੀ ਲਈ ਸਰਗਰਮ ਭੂਮਿਕਾ ਅਦਾ ਕੀਤੀ। ਉਨ•ਾਂ ਕਿਹਾ ਕਿ ਅਸ਼ਵਨੀ

ਬੜੂ ਸਾਹਿਬ ਦੀਆਂ ਬੀਬੀਆ ਦੇ ਢਾਡੀ ਜਥੇ ਨੇ ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਕੀਤਾ ਨਿਹਾਲ


ਸ੍ਰੀ ਪਟਨਾ ਸਾਹਿਬ-ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ 353ਵਾ ਪ੍ਰਕਾਸ਼ ਪੁਰਬ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ (ਬਿਹਾਰ) ਵਿਖੇ ਜਿੱਥੇ ਦੇਸ਼ -ਵਿਦੇਸ਼ ਤੋਂ ਪੁੱਜੀਆ ਸਿੱਖ ਸੰਗਤਾ ਵਲੋ ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ, ਓਥੇ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋ ਵੀ ਪ੍ਰਕਾਸ਼ ਦਿਹਾੜੇ ਮੌਕੇ ਵੱਖ-ਵੱਖ ਅਹਿਮ ਸੇਵਾਵਾਂ ਨਿਭਾਈਆ ਗਈਆਂ । ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਮੀਡੀਆ ਸਲਾਹਕਾਰ ਗੁਰਜੀਤ ਸਿੰਘ ਚਹਿਲ ਨੇ ਦੱਸਿਆ ਕਿ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਜਿੱਥੇ ਟਰੱਸਟ ਅਧੀਨ ਅਕਾਲ ਅਕੈਡਮੀਆ ਦੇ ਬੱਚਿਆਂ ਅਤੇ ਬੜੂ ਸਾਹਿਬ ਦੇ ਅਨਾਹਦ ਬਾਣੀ ਜਥੇ ਨੇ ਤੰਤੀ ਸਾਜਾ ਰਾਹੀ ਵੱਖ-ਵੱਖ ਸਮਾਗਮਾ 'ਚ ਕੀਰਤਨ

#bagwant mann cartoon

#bagwant mann

ED attaches properties worth Rs 36 cr of ex-IAS officerNew Delhi, The Enforcement Directorate (ED) on Thursday said that it has attached assets worth Rs 36.12 crore of former IAS officer Sanjay Gupta and his wife, accumulated in the name of Neesa Group of Companies in connection with its probe into misappropriation of public funds from Metro Link Express for Gandhinagar and Ahmedabad Company Ltd, (MEGA) under the charges of money laundering.

ਸਿਫਰ ਕਾਲ ਨੂੰ ਹੋਰ ਉਪਯੋਗੀ ਤੇ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ: ਅਜਾਇਬ ਸਿੰਘ ਭੱਟੀ


ਚੰਡੀਗੜ•, 
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਨੇ ਦੇਹਰਾਦੂਨ (ਉਤਰਾਖੰਡ) ਵਿਖੇ ਕਰਾਈ ਗਈ ਭਾਰਤ ਦੀਆਂ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 77ਵੀਂ ਕਾਨਫਰੰਸ ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ।
ਇਸ ਦੋ-ਰੋਜ਼ਾ ਕਾਨਫਰੰਸ ਦੌਰਾਨ 'ਪਾਰਲੀਮਾਨੀ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਸਿਫਰ ਕਾਲ ਸਮੇਤ ਸਦਨ ਦੀ ਅੰਦਰੂਨੀ ਕਾਰਜਵਿਧੀ ਰਾਹੀਂ ਸਮਰਥਾ ਵਧਾਉਣ' ਬਾਰੇ ਵਿਸ਼ੇ ਉਤੇ ਵਿਚਾਰ ਵਟਾਂਦਰੇ ਦੌਰਾਨ ਡਿਪਟੀ ਸਪੀਕਰ ਨੇ ਕਿਹਾ ਕਿ ਕਾਨੂੰਨਸਾਜ਼ਾਂ ਦੀ ਪਾਰਲੀਮਾਨੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਜਮਹੂਰੀਅਤ ਵਿੱਚ ਲੋਕਾਂ ਦੇ ਨੁਮਾਇੰਦਿਆਂ ਦੀ ਨਵੇਂ ਕਾਨੂੰਨ ਬਣਾਉਣ, ਬਜਟ ਮਨਜ਼ੂਰ ਕਰਨ ਅਤੇ ਦੇਸ਼ ਦੇ ਨਾਗਰਿਕਾਂ ਦੇ ਵਡੇਰੇ ਹਿੱਤਾਂ ਵਿੱਚ ਫੈਸਲੇ ਲੈਣ ਵਿੱਚ ਵੱਡੀ ਭੂਮਿਕਾ ਹੁੰਦੀ ਹੈ।

ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ


ਨਵੀਂ ਦਿੱਲੀ-ਕਲਗੀਧਰ ਟਰੱਸਟ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੇ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਕਈਆ ਨਾਇਡੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੇ ਵਲੋਂ ਲਿਖੀ ਕਿਤਾਬ 'ਸਿੱਖ ਫੇਥ, ਏਨ ਏਪਿਟੋਮ ਆਫ ਇੰਟਰ ਫੇਥ' ਭੇਂਟ ਕੀਤੀ । ਇਸ ਮੌਕੇ ਉਪ ਰਾਸ਼ਟਰਪਤੀ ਨੇ 94 ਸਾਲਾਂ ਬਾਬਾ ਇਕਬਾਲ ਸਿੰਘ ਵਲੋਂ ਕਲਗੀਧਰ ਟਰੱਸਟ ਰਾਂਹੀ ਪੇਡੂ ਲੋਕਾਂ ਖਾਸ਼ਕਰ ਲੜਕੀਆਂ ਲਈ ਦੋ ਯੂਨੀਵਰਸਿਟੀਆਂ ਸਮੇਤ 129

ਸੂਬੇ ਪਾਣੀ ਦੇ ਮੁੱਦਿਆਂ ਨੂੰ ਆਪਸੀ ਗੱਲਬਾਤ ਨਾਲ ਹੱਲ ਕਰਨ - ਕੇਂਦਰੀ ਗ੍ਰਹਿ ਮੰਤਰੀ


ਚੰਡੀਗੜ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿਚ ਜਿੰਨੇ ਵੀ ਸੂਬੇ ਹਨ, ਉਨਾਂ ਵਿਚ ਪਾਣੀ ਕਿਧਰੇ ਨਾ ਕਿਧਰੇ ਜਟਿਲ ਤਰਾਂ ਦਾ ਮੁੱਦਾ ਬਣ ਗਿਆ ਹੈ ਅਤੇ ਇਸ ਦਾ ਹੱਲ ਸਾਨੂੰ ਸਿਆਸਤ ਤੋਂ ਉੱਪਰ ਉੱਠ ਕੇ ਕਰਨਾ ਪਏਗਾ| ਪੰਜਾਬ ਨੂੰ ਵੱਡਾ ਭਰਾ ਹੋਣ ਦੇ ਨਾਤੇ ਹਰਿਆਣਾ ਨਾਲ ਪੈਂਡਿੰਗ ਪਾਣੀ ਦੇ ਮੁੱਦੇ ਦਾ ਹਲ ਮਨ ਨਾਲ ਕਰਨਾ ਹੋਵੇਗਾ| ਕੇਂਦਰ ਸਰਕਾਰ ਇਯ ਮੁੱਦੇ ਦਾ ਹੱਲ ਕੱਢਨ ਲਈ ਪਹਿਲਾਂ ਤੋਂ ਹੀ ਗੰਭੀਰ ਹੈ|
ਸ੍ਰੀ ਅਮਿਤ ਸ਼ਾਹ ਅੱਜ ਇੱਥੇ ਹਰਿਆਣਾ ਸਰਕਾਰ ਵੱਲੋਂ ਆਯੋਜਿਤ ਉੱਤਰੀ ਖੇਤਰ ਪਰਿਸ਼ਦ ਦੀ 29ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਅਧਿਕਾਰੀਆਂ ਨੂੰ ਸੰਬੋਧਤ ਕਰ ਰਹੇ ਸਨ| ਸ੍ਰੀ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰੀ ਭਾਰਤੀ ਦੰਡ ਸੰਹਿਤਾ ਤੇ ਅਪਰਾਧਿਕ ਦੰਡ ਪ੍ਰਕ੍ਰਿਅ ਸੰਹਿਤਾ ਦੇ ਅੰਗ੍ਰੇਜਾਂ ਦੇ ਸਮੇਂ ਤੋਂ ਚਲ ਆ ਰਹੇ ਪੁਰਾਣੇ ਕਾਨੂੰਨਾਂ ਨੂੰ ਸੋਧ ਕਰਨ ਲਈ ਮਾੜਾ-ਮੋਟਾ ਬਦਲਾਅ ਕਰ ਰਹੀ ਹੈ|

ਗੁਰੂ ਰਵਿਦਾਸ ਜੀ ਤੁਗਲਕਾਬਾਦ ਸਥਿਤ ਪ੍ਰਾਚੀਨ ਇਤਿਹਾਸਕ ਮੰਦਿਰ ਤਬਾਹ ਕਰਨ ਦਾ ਆਦੇਸ਼ ਖਿਲਾਫ਼ 21ਅਗਸਤ ਨੂੰ ਜੰਤਰ ਮੰਤਰ ਉਤੇ ਵਿਸ਼ਾਲ ਰੋਸ ਪ੍ਰਦਰਸ਼ਨ --- ਕੈਂਥ


ਚੰਡੀਗੜ੍ਹ, ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਪ੍ਰਾਚੀਨ ਤੁਗਲਕਾਬਾਦ ਵਾਲੇ ਮੰਦਿਰ/ਗੁਰ ਦੁਆਰਾ ਇਤਿਹਾਸਕ ਸਥਾਨਾਂ ਨੂੰ ਤਹਿਸ ਨਹਿਸ ਕਰਨ ਲਈ ਕਾਨੂੰਨੀ ਪੇਚੀਦਗੀਆਂ ਦਾ ਸਹਾਰਾ ਲੈ ਕੇ ਦਿੱਲੀ ਵਿਕਾਸ ਅਥਾਰਿਟੀ (ਡੀ ਡੀ ਏ) ਤੇ ਸ਼ਹਿਰੀ ਵਿਕਾਸ ਵਿਭਾਗ ਕੇਂਦਰ ਅਤੇ ਸੁਪਰੀਮ ਕੋਰਟ ਆਫ ਇੰਡੀਆ ਰਾਹੀਂ ਤੁਗਲਕਾਬਾਦ ਸਥਿਤ ਪ੍ਰਾਚੀਨ ਇਤਿਹਾਸਕ ਮੰਦਿਰ/ ਗੁਰੂ ਦੁਆਰਾ ਨੂੰ 10 ਅਗਸਤ 2019 ਵਹਿਸ਼ੀ ਤਰੀਕੇ ਨਾਲ਼ ਢਹਿ ਢੇਰੀ ਕਰਕੇ ਖਤਮ ਕਰ ਦਿੱਤਾ ਗਿਆ ਹੈ, ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਨੂੰ 21ਅਗਸਤ ਨੂੰ ਜੰਤਰ ਮੰਤਰ ਉਤੇ ਵਿਸ਼ਾਲ ਰੋਸ ਪ੍ਰਦਰਸ਼ਨ ਸਾਝੇ ਤੌਰ ਉੱਤੇ ਆਪੋ ਆਪਣੀ ਸੰਗਠਨਾਂ ਰਾਂਹੀ ਸਮੂਹਿਕ ਰੂਪ ਵਿੱਚ ਸਮੂਲੀਅਤ ਕੀਤੀ ਜਾਵੇਗੀ।

ਸਮਝੌਤਾ ਐਕਸਪ੍ਰੈਸ ਬੰਦ ਕਰਨ ਮਗਰੋਂ ਪਾਕਿਸਤਾਨ ਵਲੋਂ ਥਾਰ ਐਕਸਪ੍ਰੈਸ ਵੀ ਬੰਦ

 

ਚੰਡੀਗੜ੍ਹ: ਬੀਤੀ ਦਿਨੀਂ ਸਮਝੌਤਾ ਐਕਸਪ੍ਰੈਸ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਆਉਂਦੀ ਇੱਕ ਹੋਰ ਰੇਲ ਗੱਡੀ ਬੰਦ ਕਰ ਦਿੱਤਾ ਹੈ । ਦੱਸ ਦੇਈਏ ਕਿ ਪਾਕਿਸਤਾਨ ਤੋਂ ਆਉਣ ਵਾਲੀ ਥਾਰ ਐਕਸਪ੍ਰੈਸ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ਼ ਰਾਸ਼ਿਦ ਵਲੋਂ ਪੱਤਰਕਾਰਾਂ ਨੂੰ ਦਿੱਤੀ ।

ਉਹਨਾਂ ਨੇ ਦੱਸਿਆ ਕਿ ਥਾਰ ਐਕਸਪ੍ਰੈਸ ਨੂੰ ਵੀ ਬੰਦ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਥਾਰ ਐਕਸਪ੍ਰੈਸ ਪਾਕਿਸਤਾਨ ਦੇ ਕਸਬੇ ਖੋਖਰਾਪਾਰ ਅਤੇ ਭਾਰਤ ਦੇ ਮੋਨਾਬੋ ਰੇਲਵੇ ਸਟੇਸ਼ਨ ਰਾਹੀਂ ਸਰਹੱਦ ਪਾਰ ਕਰਕੇ ਕਰਾਚੀ ਤੋਂ ਜੋਧਪੁਰ ਪਹੁੰਚਦੀ ਸੀ।

ਦੂਜੀ ਅੰਤਰਰਾਜੀ ਕਾਨਫਰੰਸ ਵਿੱਚ ਉੱਤਰੀ ਸੂਬਿਆਂ ਵੱਲੋਂ ਨਸ਼ਿਆਂ ਦੇ ਖਾਤਮੇ ਨੂੰ ਲੋਕ ਲਹਿਰ ਬਣਾਉਣ ਲਈ ਉਪਰਾਲੇ ਕਰਨ 'ਤੇ ਸਹਿਮਤੀ

 

ਚੰਡੀਗੜ੍ਹ: ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਅੱਜ ਇੱਥੇ ਹੋਈ ਦੂਜੀ ਸਾਂਝੀ ਕਾਨਫਰੰਸ ਦੌਰਾਨ ਨਸ਼ਿਆਂ ਨੂੰ ਕੌਮੀ ਸਮੱਸਿਆ ਗਰਦਾਨਦਿਆਂ ਸਾਂਝਾ ਵਰਕਿੰਗ ਗਰੁੱਪ ਕਾਇਮ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਸਬੰਧਤ ਸੂਬਿਆਂ ਦੇ ਸਿਹਤ ਤੇ ਸਮਾਜਿਕ ਨਿਆਂ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਹੋਵੇਗੀ। ਇਹ ਗਰੁੱਪ ਸੂਬਿਆਂ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਮੁਹਿੰਮਾਂ ਦੇ ਤਜਰਬੇ ਅਤੇ ਬਿਹਤਰ ਵਿਉਂਤਬੰਦੀ ਨੂੰ ਆਪਸ ਵਿੱਚ ਸਾਂਝਾ ਕਰੇਗਾ।

ਕਾਨਫਰੰਸ ਵਿੱਚ ਸ਼ਾਮਲ ਹੋਏ ਸੂਬਿਆਂ ਨੇ ਪਾਕਿਸਤਾਨ, ਅਫਗਾਨਿਸਤਾਨ, ਨਾਈਜੀਰੀਆ ਅਤੇ ਹੋਰ ਮੁਲਕਾਂ ਤੋਂ ਆਉਂਦੇ ਨਸ਼ਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਇਸ ਸਮੱਸਿਆ ਵਿਰੁੱਧ ਜੰਗ ਵਿੱਚ ਇਕਜੁਟ ਹੋ ਕੇ ਡਟਣ ਅਤੇ ਖਿੱਤੇ ਨੂੰ 'ਨਸ਼ਾ ਮੁਕਤ' ਬਣਾਉਣ ਦਾ ਸੱਦਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਭਰਿਆ ਹੁੰਗਾਰਾ,ਨਿਰਮਲਾ ਸੀਤਾਰਮਨ ਨੇ ਕੇਂਦਰੀ ਖੁਰਾਕ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਸਹਿਮਤੀ ਪ੍ਰਗਟਾਈਨਵੀਂ ਦਿੱਲੀ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਬੀਤੇ ਦਿਨ ਕੇਂਦਰੀ ਖੁਰਾਕ ਮੰਤਰੀ ਰਾਮ ਬਿਲਾਸ ਪਾਸਵਾਨ ਨੂੰ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ ਸ੍ਰੀ ਪਾਸਵਾਨ ਦੁਆਰਾ ਪ੍ਰਵਾਨ ਕਰ ਲੈਣ ਦੇ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਅੱਜ ਇਸ ਪ੍ਰਸਤਾਵ ਨੂੰ ਸਹਿਮਤੀ ਦੇ ਦਿੱਤੀ ਹੈ।

ਅਪ੍ਰੈਲ 2017 ਤੋਂ ਫਰਵਰੀ 2018 ਤੱਕ ਹਿਰਾਸਤੀ ਮੌਤਾਂ ਦਾ ਅੰਕੜਾ 1674 ਰਿਹਾ, ਉੱਤਰ ਪ੍ਰਦੇਸ਼ ਪਹਿਲੇ ਅਤੇ ਪੰਜਾਬ ਤੀਸਰੇ ਸਥਾਨ ‘ਤੇ


ਚੰਡੀਗੜ੍ਹ: ਨਾਭਾ ਜੇਲ੍ਹ ਵਿੱਚ ਹੋਏ ਮਹਿੰਦਰ ਪਾਲ ਬਿੱਟੂ ਦੇ ਕਤਲ ਤੋਂ ਬਾਅਦ ਜੇਲ੍ਹਾਂ ਅਤੇ ਪੁਲਿਸ ਹਿਰਾਸਤ ਵਿੱਚ ਹੋਣ ਵਾਲੀਆਂ ਮੌਤਾਂ ਦੇ ਮਾਮਲੇ ‘ਤੇ ਨਵੀਂ ਬਹਿਸ ਛਿੜ ਗਈ ਹੈ। ਇੱਕ ਪਾਸੇ ਜਿੱਥੇ ਜੇਲ੍ਹਾਂ ਨੂੰ ਹਾਈਟੈਕ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਨਾ ਸਿਰਫ ਜੇਲ੍ਹ ਪ੍ਰਸ਼ਾਸਨ ਸਗੋਂ ਸਮੁੱਚੇ ਪ੍ਰਬੰਧ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਪੁਲਿਸ ਹਿਰਾਸਤ ਅਤੇ ਜੇਲ੍ਹਾਂ ਵਿੱਚ ਮੌਤਾਂ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ ਪਰ ਸਵਾਲ ਇਹ ਹੈ ਕਿ ਇਨਾਂ ਨੂੰ ਰੋਕਣ ਵਾਸਤੇ ਯਤਨ ਕੌਣ ਕਰੂਗਾ ? ਜੇਲ੍ਹਾਂ ਅਤੇ ਪੁਲਿਸ ਹਿਰਾਸਤ ਵਿੱਚ ਹੋਣ ਵਾਲੀਆਂ ਮੌਤਾਂ ਦੇ ਅੰਕੜੇ ਭਾਵੇਂ ਵੱਖੋ ਵੱਖਰੇ ਹੋਣ ਪਰ ਜਿਨਾਂ ਪਰਿਵਾਰਾਂ ਦਾ ਜੀਅ ਚਲਿਆ ਜਾਂਦਾ ਉਸਦੇ ਲਈ ਇਸ ਗੱਲ ਦੀ ਕੋਈ ਖਾਸ ਅਹਿਮੀਅਤ ਜਾਂ ਕੋਈ ਖਾਸ ਫਰਕ ਨਹੀਂ ਹੁੰਦਾ ਕਿ ਮੌਤ ਪੁਲਿਸ ਹਿਰਾਸਤ ਵਿੱਚ ਹੋਈ ਹੈ ਜਾਂ ਫਿਰ ਜੇਲ੍ਹ ਵਿੱਚ, ਮਸਲਾ ਹੁੰਦਾ ਉਸ ਜੀਅ ਦਾ ਜੋ ਕਦੇ ਵਾਪਸ ਨਹੀਂ ਆਵੇਗਾ।

ਸਿਟ ਕਮਲ ਨਾਥ ਖ਼ਿਲਾਫ ਦੁਬਾਰਾ ਜਾਂਚ ਖੋਲ੍ਹੇਗੀ: ਅਕਾਲੀ ਦਲ


ਚੰਡੀਗੜ੍ਹ  ਦਿੱਲੀ ਅੰਦਰ 1984 ਵਿਚ ਸਿੱਖਾਂ ਦੇ ਸਮੂਹਿਕ ਕਤਲੇਆਮ ਸੰਬੰਧੀ ਤਾਜ਼ਾ ਸਬੂਤਾਂ ਦੀ ਜਾਂਚ ਕਰਨ ਲਈ ਬਣਾਈ ਵਿਸੇæਸ਼ ਜਾਂਚ ਟੀਮ (ਸਿਟ) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਜਾਣਕਾਰੀ ਦਿੱਤੀ ਹੈ ਕਿ ਇਸ ਵੱਲੋਂ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਅੰਦਰ ਪੈਂਦੇ ਇਲਾਕੇ ਵਿਚ 1984 ਕਤਲੇਆਮ ਦੌਰਾਨ ਹੋਈ ਉਸ ਹਿੰਸਾ ਦੀ ਜਾਂਚ ਦੁਬਾਰਾ ਖੋਲ੍ਹੀ ਜਾਵੇਗੀ, ਜਿਸ ਬਾਰੇ ਗਵਾਹਾਂ ਦਾ ਇਹ ਕਹਿਣਾ ਹੈ ਕਿ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਕਮਲ ਨਾਥ ਇਸ ਇਲਾਕੇ ਵਿਚ ਭੜਕੀ ਹੋਈ ਭੀੜ ਦੀ ਅਗਵਾਈ ਕਰ ਰਿਹਾ ਸੀ।

ਹਰਸਿਮਰਤ ਬਾਦਲ ਵੱਲੋਂ ਵਿਦੇਸ਼ ਮੰਤਰਾਲੇ ਨੂੰ ਇਰਾਕ 'ਚ ਫਸੇ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਕਰਵਾਉਣ ਦੀ ਅਪੀਲ


ਚੰਡੀਗੜ੍ਹ  :ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾਕਟਰ ਐਸ ਜਯਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਿਛਲੇ ਸੱਤ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ ਵਿਚ ਫਸੇ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਵਾਸਤੇ ਲੋੜੀਂਦਾ ਸਹਿਯੋਗ ਪ੍ਰਦਾਨ ਕਰਨ ਲਈ ਇਰਾਕ ਵਿਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇਣ।

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ


ਚੰਡੀਗੜ੍ਹ,ਮੋਦੀ ਸਰਕਾਰ ਵਿੱਚ ਕੇਂਦਰੀ ਮੰਤਰੀ ਬਣੇ ਸੋਮਪ੍ਰਕਾਸ਼ ਨੇ ਸੋਮਵਾਰ ਨੂੰ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਪੰਜਾਬ ਦੇ ਫਗਵਾੜਾ ਤੋਂ ਭਾਜਪਾ ਵਿਧਾਇਕ ਸਨ। ਸਾਂਸਦ ਬਣਨ ਦੇ ਬਾਅਦ ਉਨ੍ਹਾਂ ਨੂੰ ਮੋਦੀ ਸਰਕਾਰ 'ਚ ਕੇਂਦਰੀ ਉਦਯੋਗ ਸੂਬਾ ਮੰਤਰੀ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ। ਸਾਬਕਾ ਆਈਏਐਸ ਸੋਮਪ੍ਰਕਾਸ਼ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੇ ਨਾਲ ਜੁੜੇ ਹੋਏ ਹਨ। ਸਾਲ 2017 'ਚ ਹੋਏ ਵਿਧਾਨਸਭਾ ਚੋਣ ਦੌਰਾਨ ਸੋਮ ਪ੍ਰਕਾਸ਼ ਫਗਵਾੜਾ ਵਿਧਾਨਸਭਾ ਖੇਤਰ ਤੋਂ ਕਾਂਗਰਸ ਦੇ ਜੋਗਿੰਦਰ ਸਿੰਘ ਮਾਨ ਨੂੰ ਹਰਾ ਕੇ ਵਿਧਾਇਕ ਬਣੇ ਸਨ। ਹੁਣ ਹਾਲ ਹੀ '

ਸ਼ਹੀਦੀ ਸਾਕੇ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਅਰਦਾਸ ਸਮਾਗਮ 4 ਨੂੰ

 

ਨਵੀਂ ਦਿੱਲੀ:  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਹੈ ਕਿ ਜੂਨ 1984 ਵਿੱਚ ਸ਼੍ਰੀ ਅੰਮ੍ਰਿਤਸਰਵਿਖੇ ਵਾਪਰੇ ਸ਼ਹੀਦੀ ਸਾਕੇ ਦੀ ਯਾਦ ਵਿੱਚ 4 ਜੂਨ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਸਮਾਗਮ ਸਵੇਰੇ 8:45 ਤੋਂ ਅਰੰਭ ਹੋ ਕੇ ਬਾਅਦ ਦੁਪਿਹਰ ਇੱਕ ਵਜੇ ਤੱਕ ਚੱਲੇਗਾ। ਇਸ ਮੌਕੇ ਭਾਈ ਨਿਰਮਲ ਸਿੰਘ ਜੀਖ਼ਾਲਸਾ, ਭਾਈ ਗੁਰਨਾਮ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ ਰੱਬੀ ਬਾਣੀ ਦਾ ਕੀਰਤਨ ਸਰਵਣ ਕਰਵਾਉਣਗੇ ਅਤੇ ਭਾਈ ਹਰਭਜਨਸਿੰਘ ਜੀ ਹਜ਼ੂਰੀ ਢਾਡੀ ਗੁਰਦੁਆਰਾ ਸੀਸ ਗੰਜ ਸਾਹਿਬ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ-ਸ਼ਬਦ ਨਾਲ ਜੋੜਨਗੇ।

ਨਾਨਾਵਤੀ ਕਮਿਸ਼ਨ ਨੇ ਰਾਜੀਵ ਗਾਂਧੀ ਨੂੰ 1984 ਦਾ ਸਿੱਖ ਕਤਲੇਆਮ ਕਰਵਾਉਣ ਦਾ ਦੋਸ਼ੀ ਪਾਇਆ ਸੀ : ਸਿਰਸਾ


ਨਵੀਂ ਦਿੱਲੀ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਵਾਜਪਾਈ ਸਰਕਾਰ ਵੱਲੋਂ ਬਣਾਏ ਨਾਨਾਵਤੀ ਕਮਿਸ਼ਨ ਨੇ ਆਪਣੀ ਜਾਂਚ ਦੌਰਾਨ ਪਾਇਆ ਸੀ ਕਿ 1984 ਵਿਚ ਸਿੱਖ ਕਤਲੇਆਮ ਕਰਵਾਉਣ ਦੀਆਂ ਹਦਾਇਤਾਂ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਫਤਰ ਤੋਂ ਜਾਰੀ ਹੋਈਆਂ ਸਨ ਤੇ ਇਹ ਗੱਲ ਸਰਕਾਰੀ ਰਿਕਾਰਡ ਦਾ ਹਿੱਸਾ ਹੈ।

ਦਿੱਲੀ ਸਰਕਾਰ ਯਕੀਨੀ ਬਣਾਵੇ, ਸਿੱਖਾਂ ਦਾ ਕਾਤਲ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆ ਸਕੇ : ਸਿਰਸਾ

 

ਨਵੀਂ ਦਿੱਲੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਰਕਾਰ ਨੂੰ ਮੁੜ ਜ਼ੋਰ ਦੇ ਕੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਕਿਸੇ ਵੀ ਤਰ੍ਹਾਂ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ।

ਸ. ਸਿਰਸਾ ਨੇ ਦੱਸਿਆ ਕਿ ਅੱਜ ਮਾਨਯੋਗ ਦਿੱਲੀ ਹਾਈਕੋਰਟ ਅੰਦਰ ਹਾਜ਼ਰ ਹੋ ਕੇ ਜੇਲ੍ਹ ਵਿੱਚ ਨਰੇਸ਼ ਸ਼ਰਾਵਤ ਦਾ ਇਲਾਜ ਕਰ ਰਹੇ ਡਾਕਟਰ ਦੀਪਕ ਨੇ ਸ਼ਰਾਵਤ ਦੇ ਝੂਠ ਨੂੰ ਅਦਾਲਤ ਸਾਹਮਣੇ ਉਜਾਗਰ ਕੀਤਾ। ਸਿੱਖ ਕਤਲੇਆਮ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਨਰੇਸ਼ ਸ਼ਰਾਵਤ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਉਹ ਚੰਗੀ ਤਰ੍ਹਾਂ ਚੱਲ ਫਿਰ ਤੇ ਬੋਲ ਨਹੀਂ ਸਕਦਾ ਅਤੇ ਨਾ ਹੀ ਸਹੀ ਢੰਗ ਨਾਲ ਖਾਣਾ ਖਾ ਰਿਹਾ ਹੈ ਪਰ ਡਾਕਟਰ ਦੀਪਕ ਨੇ ਕਿਹਾ ਕਿ ਉਸ ਵੱਲੋਂ ਹੀ ਸ਼ਰਾਵਤ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਨੂੰ ਚੱਲਣ ਫਿਰਨ ਜਾਂ ਬੋਲਣ ਵਿੱਚ ਕੋਈ ਸਮੱਸਿਆ ਨਹੀਂ ਹੈ ਤੇ ਉਹ ਖਾਣਾ ਵੀ ਠੀਕ ਠਾਕ ਖਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਡਾਕਟਰ ਦੀਪਕ ਨੇ ਨਰੇਸ਼ ਸ਼ਰਾਵਤ ਵੱਲੋਂ ਬੋਲੇ ਝੂਠ ਨੂੰ ਨੰਗਾ ਕਰ ਦਿੱਤਾ।

ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਵਫਦ ਵੱਲੋਂ ਡਾ. ਮਨਮੋਹਨ ਸਿੰਘ ਨਾਲ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੀਟਿੰਗ


ਚੰਡੀਗੜ੍ਹ,  ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ (ਕੇ ਸੀ ਸੀ ) ਦੇ ਵਫਦ ਨੇ ਭੁਪਿੰਦਰ ਸਿੰਘ ਮਾਨ ਸਾਬਕਾ ਐਮ ਪੀ, ਚੇਅਰਮੈਨ ਕੇ ਸੀ ਸੀ ਦੀ ਅਗਵਾਈ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੀਟਿੰਗ ਕੀਤੀ| ਮੀਟਿੰਗ ਵਿਚ ਵਫਦ ਨੇ ਡਾ ਮਨਮੋਹਨ ਸਿੰਘ ਨੂੰ ਕਿਸਾਨਾਂ ਦੀ ਨਿੱਘਰਦੀ ਜਾ ਰਹੀ ਆਰਥਿਕ ਸਥਿਤੀ ਬਾਰੇ ਜਾਣੂੰ ਕਰਵਾਇਆ ਅਤੇ ਇਸ ਦੇ ਸਾਰਥਕ ਹੱਲ ਸਬੰਧੀ ਨੁਕਤਿਆਂ ਤੇ ਵਿਚਾਰ ਚਰਚਾ ਕੀਤੀ ਗਈ | ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਕਿਸਾਨ ਭਾਰਤ ਅਤੇ ਭਾਰਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇ ਸੀ ਸੀ ਤੋਂ ਬਿਨਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕੋਈ ਨਹੀਂ ਸਮਝ ਸਕਦਾ |

ਅਰਵਿੰਦ ਕੇਜਰੀਵਾਲ ਆਪਣੇ ਨਿਵਾਸ 'ਤੇ 'ਆਪ' ਪੰਜਾਬ ਦੀ ਬਲਾਕ ਪੱਧਰ ਤੱਕ ਦੀ ਲੀਡਰਸ਼ਿਪ ਦੇ ਹੋਏ ਰੂ-ਬ-ਰੂ


ਦਿੱਲੀ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦੀ ਵਚਨਬੱਧਤਾ, ਇਮਾਨਦਾਰੀ ਅਤੇ ਕਾਰਜਸ਼ੈਲੀ ਨੂੰ ਦੇਖ ਕੇ ਦੇਸ਼ ਦੇ ਲੋਕਾਂ ਲਈ ਹੁਣ ਆਮ ਆਦਮੀ ਪਾਰਟੀ ਹੀ ਇੱਕ ਉਮੀਦ ਬਚੀ ਹੈ।
ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਆਪਣੇ ਨਿਵਾਸ 'ਤੇ ਪੰਜਾਬ ਦੇ ਬਲਾਕ ਪੱਧਰ ਤੱਕ ਦੀ ਸਮੁੱਚੀ ਲੀਡਰਸ਼ਿਪ ਨੂੰ ਸੰਬੋਧਨ ਕਰ ਰਹੇ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 70 ਸਾਲਾਂ ਦੇ ਇਤਿਹਾਸ 'ਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਲੁੱਟਣ ਤੋਂ ਇਲਾਵਾ ਕੁੱਝ ਨਹੀਂ ਕੀਤਾ, ਇਹੋ ਵਜ੍ਹਾ ਹੈ ਕਿ ਅੱਜ ਦਿੱਲੀ ਦੀ ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕਾਂ ਅਤੇ ਸਕੂਲਾਂ ਨੂੰ ਸੁਧਾਰਨ ਦੀ ਹਰ ਤਰਫ਼ ਤਾਰੀਫ਼ ਹੋ ਰਹੀ ਹੈ, ਜਦਕਿ ਇਹ ਕੰਮ 50 ਸਾਲ ਪਹਿਲਾਂ ਪਿਛਲੀਆਂ ਸਰਕਾਰਾਂ ਵੱਲੋਂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਗੁਜਰਾਤ, ਛੱਤੀਸਗੜ੍ਹ, ਹਰਿਆਣਾ, ਪੰਜਾਬ ਅਤੇ ਮੱਧ ਪ੍ਰਦੇਸ਼ ਸਮੇਤ ਕਿਸੇ ਵੀ ਸੂਬੇ 'ਚ ਦਿੱਲੀ ਵਰਗੇ ਸਕੂਲ ਨਹੀਂ ਬਣੇ। ਕੇਜਰੀਵਾਲ ਨੇ ਹਰ ਸਮੱਸਿਆ ਦੀ ਜੜ੍ਹ ਦੇਸ਼ 

ਸੱਜਣ ਕੁਮਾਰ ਵਾਲਾ ਫੈਸਲਾ ਰਾਸ਼ਟਰਵਾਦ ਦੀ ਭਾਵਨਾ ਮਜ਼ਬੂਤ ਕਰੇਗਾ: ਬਾਦਲ


ਚੰਡੀਗੜ- ਦਸੰਬਰ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਉਹ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਲਈ ਅਤੇ ਉੁਸ ਉੱਤੇ 1984 ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਾਉਣ ਦੇ ਲੱਗੇ ਦੋਸ਼ਾਂ ਸੰਬੰਧੀ ਕਾਨੂੰਨ ਦਾ ਸਾਹਮਣਾ ਕਰਨ ਲਈ ਕਹਿਣ। ਉਹਨਾਂ ਕਿਹਾ ਕਿ ਆਖਿਰ ਕਾਨੂੰਨ ਦੇ ਲੰਬੇ ਚੌੜੇ ਹੱਥ ਕਾਂਗਰਸ ਹਾਈ ਕਮਾਂਡ ਦੇ ਤਾਕਤਵਰ ਅਤੇ ਰਸੂਖਵਾਨਾਂ ਦੇ ਨੇੜੇ ਪਹੁੰਚ ਗਏ ਹਨ। ਸੱਜਣ ਕੁਮਾਰ ਨੂੰ ਸਜ਼ਾ ਹੋਣ ਮਗਰੋਂ ਕਾਨੂੰਨ ਦਾ ਸਿਕੰਜਾ ਕਮਲਨਾਥ ਅਤੇ ਜਗਦੀਸ਼ ਟਾਈਟਲਰ ਵਰਗੇ ਦੂਜੇ ਦੋਸ਼ੀਆਂ ਉੱਤੇ ਪੈਣ ਲਈ ਰਸਤਾ ਸਾਫ ਹੋ ਚੁੱਕਿਆ ਹੈ। ਅਖੀਰ ਵਿਚ ਕਾਨੂੰਨ ਦਾ ਲੰਬਾ ਹੱਥ ਉਸ ਮਜ਼ਬੂਤ ਗਰਦਨ ਅਤੇ ਮੂੰਹ ਦੁਆਲੇ ਵਲਿਆ ਜਾਵੇਗਾ, ਜਿਸ ਨੇ ਇੰਦਰਾ ਗਾਂਧੀ ਦੇ ਕਤਲੇਆਮ ਪਿੱਛੋਂ ਸਿੱਖਾਂ ਦੀ ਨਸਲਕੁਸ਼ੀ ਦਾ ਹੁਕਮ ਦਿੱਤਾ ਸੀ। ਉਹਨਾਂ ਕਿਹਾ ਕਿ 1984 ਵਿਚ ਵਾਪਰੇ ਕਤਲੇਆਮ ਲਈ ਹੁਣ ਗਾਂਧੀ ਖਾਨਦਾਨ ਦੀ ਨੀਂਦ ਉੱਡ ਜਾਣੀ ਚਾਹੀਦੀ ਹੈ।

ਸੱਜਣ ਕੁਮਾਰ ਦੇ ਅਸਤੀਫੇ ਨੇ ਰਾਹੁਲ ਗਾਂਧੀ ਦੇ ' 1984 ਸਿੱਖ ਕਤਲੇਆਮ ਵਿਚ ਸ਼ਾਮਲ ਨਾ ਹੋਣ ਦੇ ਦਾਅਵੇ ਝੁਠਲਾਏ : ਸਿਰਸਾ


ਨਵੀਂ ਦਿੱਲੀ,  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਸੱਜਣ ਕੁਮਾਰ ਵੱਲੋਂ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 'ਅਸਤੀਫਾ' ਦੇਣ ਨੇ ਕੁੱਲ ਹਿੰਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਦੇ ਸਿੱਖ ਕਤਲੇਆਮ ਵਿਚ ਸ਼ਾਮਲ ਨਾ ਹੋਣ ਦੇ ਕੀਤੇ ਜਾ ਰਹੇ ਦਾਅਵੇ ਝੁਠਲਾ ਦਿੱਤੇ ਹਨ ਅਤੇ ਹੁਣ ਆਪਣੀ ਹੀ ਪਾਰਟੀ ਦੇ ਆਗੂਆਂ ਵੱਲੋਂ ਘੇਰਾਬੰਦੀ ਕੀਤੇ ਜਾਣ ਮਗਰੋਂ ਉਹਨਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਵੱਡੇ ਵੱਡੇ ਦਾਅਵੇ ਕੀਤੇ ਸਨ ਕਿ ਇਸ ਫਿਰਕੇ ਵਿਸ਼ੇਸ਼ ਦੇ ਖਿਲਾਫ ਸੇਧਤ ਦੁਨੀਆਂ ਦੇ ਸਭ ਤੋਂ ਵੱਡੇ ਕਤਲੇਆਮ ਵਿਚ ਉਹਨਾਂ ਦੀ ਪਾਰਟੀ ਦੀ ਕੋਈ ਭੂਮਿਕਾ ਨਹੀਂ ਹੈ ਤੇ ਇਹ ਦਾਅਵੇ ਵਿਸ਼ੇਸ਼ ਤੌਰ 'ਤੇ ਵਿਦੇਸ਼ੀ ਧਰਤੀ 'ਤੇ ਕੀਤੇ ਗਏ ਸਨ। ਉਹਨਾਂ ਕਿਹਾ ਕਿ ਸੱਜਣ ਕੁਮਾਰ ਦੇ ਅਸਤੀਫੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਕਤਲੇਆਮ ਵਿਚ ਸ਼ਾਮਲ ਸੀ ਤੇ ਸੱਜਣ ਕੁਮਾਰ ਨੇ ਆਪਣੀ ਸਜ਼ਾ ਦਾ ਜ਼ਿਕਰ ਵੀ ਅਸਤੀਫੇ ਵਿਚ ਕੀਤਾ ਹੈ।

ਸੱਜਣ ਤੇ ਟਾਈਟਲਰ ਨੂੰ ਫਾਂਸੀ ਲਾਏ ਜਾਣ ਅਤੇ ਗਾਂਧੀ ਪਰਿਵਾਰ ਨੂੰ ਸਲਾਖਾਂ ਪਿੱਛੇ ਕਰਨ ਤੱਕ ਸਾਡੀ ਜੰਗ ਜਾਰੀ ਰਹੇਗੀ : ਜੀ. ਕੇ., ਸਿਰਸਾ, ਹਿੱਤ


ਨਵੀਂ ਦਿੱਲੀ,   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਤਖਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਸੱਜਣ ਕੁਮਾਰ ਖਿਲਾਫ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਐਲਾਨ ਕੀਤਾ ਹੈ ਕਿ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਨੂੰ ਫਾਂਸੀ 'ਤੇ ਲਟਕਾਏ ਜਾਣ ਅਤੇ ਮੁੱਖ ਸਾਜ਼ਿਸ਼ਕਾਰ ਗਾਂਧੀ ਪਰਿਵਾਰ ਨੂੰ ਸਲਾਖਾਂ ਪਿੱਛੇ ਕਰਨ ਤੱਕ ਇਹ ਲੜਾਈ ਜਾਰੀ ਰਹੇਗੀ।

'ਜ਼ੀਰੋ' ਫਿਲਮ ਦੇ ਪ੍ਰੋਮੋ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਸ਼ਾਹਰੁਖ ਖਾਨ ਤੇ ਹੋਰਨਾਂ ਖਿਲਾਫ ਦਰਜ ਕਰਵਾਇਆ ਫੌਜਦਾਰੀ ਮੁਕੱਦਮਾ


ਨਵੀਂ ਦਿੱਲੀ,  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਫਿਲਮ 'ਜ਼ੀਰੋ' ਦੇ ਪ੍ਰੋਮੋ ਰਾਹੀਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਸ਼ਾਹਰੁਖ ਖਾਨ ਤੇ ਹੋਰਨਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਇਆ ਹੈ। ਫਿਲਮ ਦੇ ਪ੍ਰੋਮੋ ਵਿਚ ਸ਼ਾਹਰੁਖ ਖਾਨ 'ਕਿਰਪਾਨ' ਧਾਰਨ ਕੀਤੇ ਦਿਸਦੇ ਹਨ।

ਮੇਘਾਲਿਆ ਹਾਈ ਕੋਰਟ ਨੇ ਸ਼ਿਲਾਂਗ 'ਚ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ 'ਤੇ ਲਾਈ ਰੋਕ-ਜੀ ਕੇ ਅਤੇ ਸਿਰਸਾ ਨੇ ਅਦਾਲਤ ਦੇ ਹੁਕਮਾਂ ਦਾ ਕੀਤਾ ਸਵਾਗਤ


ਨਵੀਂ ਦਿੱਲੀ,   ਮੇਘਾਲਿਆ ਹਾਈ ਕੋਰਟ ਨੇ ਕਿ ਸ਼ਿਲਾਂਗ ਵਿਚ ਰਹਿੰਦੇ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ ਤੇ ਸੂਬਾ ਸਰਕਾਰ ਨੂੰ ਸ਼ਿਫਟਿੰਗ ਖਿਲਾਫ 218 ਪਰਿਵਾਰਾਂ ਵੱਲੋਂ ਦਾਇਰ ਪਟੀਸ਼ਨ 'ਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ।
ਇਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਇਸ ਇਲਾਕੇ ਵਿਚ ਸਿੱਖਾਂ ਤੇ ਸਥਾਨਕ ਲੋਕਾਂ ਵਿਚ ਤਣਾਅ ਪੈਦਾ ਹੋ ਿਗਆ ਸੀ ਤਾਂ ਉਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਇਕ ਵਫਦ ਨੇ ਸ਼ਿਲਾਂਗ ਦਾ ਦੌਰਾ ਕੀਤਾ ਸੀ । ਇਸ ਵਫਦ ਨੇ ਸਥਾਨਕ ਅਧਿਕਾਰੀਆਂ ਤੇ ਮੁੱਖ ਮੰਤਰੀ ਨਾਲ ਵੀ ਇਸ ਮਾਮਲੇ 'ਤੇ ਚਰਚਾ ਕਰ ਕੇ ਤਣਾਅ ਘਟਾਉਣ ਦਾ ਯਤਨ ਕੀਤਾ ਸੀ ਅਤੇ ਉਥੇ ਰਹਿੰਦੇ ਸਿੱਖਾਂ ਨੂੰ ਵੀ ਹਰ ਸੰਭਵ ਮਦਦ ਦਾ ਭਰੋਸਾ ਦੁਆਇਆ ਸੀ।

ਕੈਪਟਨ ਅਮਰਿੰਦਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੀ ਵਧਾਈ


ਚੰਡੀਗਡ਼
           ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮ ਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੀ ਦੁਨੀਆ ਭਰ ਦੇ ਲੋਕਾਂ ਖਾਸ ਕਰਕੇ ਸਿੱਖਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

12