August 13, 2020

ਧਰਮ

ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ

ਮੁੱਖ ਮੰਤਰੀ ਹਰਿਆਣਾ ਨੇ ਮਾਤਾ ਮਨਸਾ ਦੇਵੀ ਪਰਿਸਰ ਵਿਚ ਓਪੀਡੀ,  ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਦੀ ਮੰਜੂਰੀ ਕੀਤੀ ਪ੍ਰਦਾਨ 

 

 

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ

ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਨਾ ਤੇ ਮੀਰੀ ਪੀਰੀ ਦਿਵਸ ਤੇ ਸਿੱਖ ਸੰਗਤਾਂ ਨੂੰ ਵਧਾਈ -ਬਾਬਾ ਬਲਬੀਰ ਸਿੰਘ 

ਦਲਿ ਭੰਜਨੁ ਗੁਰ ਸੂਰਮਾ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਜਿਹੀ ਹਸਤੀ ਦੇ ਮਾਲਕ ਸਨ ਜੋ ਸੰਤ ਵੀ ਸੀ ਤੇ ਸਿਪਾਹੀ ਵੀ। ਆਪਨੇ ਅਧਿਆਤਮਿਕਤਾ ਦੇ ਪ੍ਰਕਾਸ਼ ’ਚ ਦੁਨਿਆਵੀ ਕਦਰਾਂ-ਕੀਮਤਾਂ ਨੂੰ ਸਰਸ਼ਾਰ ਕਰਨ ਅਤੇ ਧਰਮ ਤੇ ਨੇਕੀ ਨੂੰ ਜ਼ਰੇ-ਜ਼ਰੇ ਵਿਚ ਸੁਰਜੀਤ ਕਰਨ ਲਈ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਣ ਕੀਤੀਆਂ ਅਤੇ ਤਲਵਾਰ ਵਰਗੇ ਮਾਨਵਘਾਤੀ ਹਥਿਆਰ ਨੂੰ ਕ੍ਰਿਪਾਨ ਦਾ ਰੂਪ ਬਖਸ਼ ਦਿੱਤਾ। ਆਪ ਜੀ ਨੇ ਰਾਜਨੀਤੀ ਨੂੰ ਧਰਮ ਦੇ ਅਧੀਨ ਕਰਕੇ ਪਾਪੀ ਹਾਕਮਾਂ ਨੂੰ ਨੱਥ ਪਾਉਣ ਦਾ ਮਹਾਨ ਕਾਰਜ ਕੀਤਾ। ਉਹੀ ਤਲਵਾਰ ਜੋ ਮਜ਼ਲੂਮਾਂ ’ਤੇ ਜ਼ੁਲਮ ਢਾਹੁੰਦੀ ਸੀ ਹੁਣ ਗਰੀਬਾਂ ਦੀ ਰੱਖਿਅਕ ਬਣ ਗਈ। 

 

ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ

ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪਹਿਲੇ ਸ਼ਹੀਦ ਗੁਰੂ ਹਨ | ਸਿੱਖ ਧਰਮ ਅੰਦਰ 'ਸ਼ਹਾਦਤ' ਸ਼ਬਦ ਬਹੁਤ ਹੀ ਸਤਿਕਾਰ ਭਰੇ ਸ਼ਬਦਾਂ ਵਿਚ ਰੂਪਮਾਨ ਹੈ | ਸਿੱਖੀ ਅੰਦਰ ਇਸ ਸ਼ਬਦ ਦੀ ਵਰਤੋਂ ਸੱਚ ਦੀ ਆਵਾਜ਼ ਬੁਲੰਦ ਰੱਖਣ ਲਈ ਦਿੱਤੀ ਗਈ ਕੁਰਬਾਨੀ ਦੀ ਗਵਾਹੀ ਵਜੋਂ ਹੈ ਅਤੇ ਇਹ ਗਵਾਹੀ ਕੋਈ ਆਮ ਨਹੀਂ ਸਗੋਂ ਸਮਾਜਕ ਸਰੋਕਾਰਾਂ ਦੇ ਨਾਲ-ਨਾਲ ਰੂਹਾਨੀਅਤ ਨਾਲ ਵੀ ਲਬਰੇਜ਼ ਹੈ | ਪੰਜਵੇਂ ਪਾਤਸ਼ਾਹ ਜੀ ਵਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਉਹ ਸ਼ਕਤੀ ਬਣ ਕੇ ਉੱਭਰੀ ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ ਨੇ ਸ਼ਹਾਦਤਾਂ ਦੀ ਇਕ ਅਜਿਹੀ ਲੜੀ ਸਿਰਜੀ, ਜਿਸ ਦਾ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਹੋਰ ਕੋਈ ਮੁਕਾਬਲਾ ਨਹੀਂ ਕਰ ਸਕਿਆ | ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਦੋਂ ਸਿੱਖ ਕੌਮ ਨੂੰ ਜਥੇਬੰਦ ਕਰਨ ਦੀਆਂ ਤਿਆਰੀਆਂ ਆਰੰਭੀਆਂ ਤਾਂ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਸਿਖ਼ਰ 'ਤੇ ਪੁੱਜ ਗਈ |

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਖਾਸ ਅਪੀਲ

ਅੰਮ੍ਰਿਤਸਰ-ਨਾਨਕਸ਼ਾਹੀ ਕੈਲੰਡਰ ਮੁਤਾਬਕ 5ਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ  ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ। ਉਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ  ਨੇ 5ਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ‘ਚ ਰਹਿ ਕੇ ਹੀ ਗੁਰਬਾਣੀ ਪਾਠ ਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਅਜੇ ਤੱਕ ਸਰਕਾਰਾਂ ਤੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿੱਤੀ ਗਈ, ਜਿਸ ਦੇ ਚੱਲਦਿਆਂ ਸੰਗਤਾਂ ਆਪੋ-ਆਪਣੇ ਪਰਿਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ। ਉਨ੍ਹਾਂ ਕਿਹਾ ਕਿ ਗੁਰਪੁਰਬ ਨੂੰ ਸਮਰਪਿਤ ਗੁਰਬਾਣੀ ਪਾਠ ਕੀਤਾ ਜਾਵੇ ਤੇ 5ਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੀਕ ਪੂਰੇ ਵਿਸ਼ਵ ‘ਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ।

‘ਇਸਲਾਮ ਧਰਮ ਵਿਚ ਰਮਜ਼ਾਨ ਮਹੀਨੇ ਦੀ ਮਹੱਤਤਾ ....


ਇਸਲਾਮ ਧਰਮ ਦੇ ਹੇਠ ਲਿਖੇ ਬੁਨਿਆਦੀ ਪੰਜ ਫ਼ਰਜ਼ ਹਨ। ਜਿਵੇਂ (1) ਈਮਾਨ ਯਾਨੀ ਕਿ ਇਸ ਗੱਲ ਦਾ ਜ਼ੁਬਾਨ ਅਤੇ ਦਿਲੋਂ ਇਕਰਾਰ ਕਰਨਾ ਕਿ ਰੱਬ ਇੱਕ ਹੈ, ਤੇ ਉਹੀ ਪੂਜਨ ਯੋਗ ਹੈ। ਅਤੇ ਹਜ਼ਰਤ ਮੁਹੰਮਦ ‘ਸੱਲਲਾਹ ਅਲੈਹਿ ਵਸੱਲਮ’ (ਸਲ.) ਅੱਲਾ ਦੇ ਸੱਚੇ ਰਸੂਲ (ਪੈਗੰਬਰ) ਹਨ। (2) ਨਮਾਜ਼ ਯਾਨੀ ਕਿ ਅੱਲਾ (ਰੱਬ) ਦੀ ਇਬਾਦਤ ਕਰਨਾ। (3) ਰਮਜ਼ਾਨ:- ਉਲ ਮੁਬਾਰਕ ਰੋਜ਼ੇ (ਵਰਤ) ਰੱਖਣਾ।(4) ਜਕਾਤ ਅਦਾ ਕਰਨਾ:- ਯਾਨੀ ਕਿ ਆਪਣੀ ਹੱਕ-ਹਲਾਲ ਦੀ ਕਮਾਈ ਵਿੱਚੋਂ ਸਲਾਨਾ ਬੱਚਤ ਚੋਂ ਢਾਈ ਫੀਸ਼ਦੀ ਗਰੀਬਾਂ ਅਤੇ ਯਤੀਮਾਂ ਨੂੰ ਦਾਨ ਕਰਨਾ। (5) ਹੱਜ:- ਯਾਨੀ ਕਿ ਬੈਤੁੱਲ੍ਹਾ (ਅੱਲ੍ਹਾ ਦਾ ਘਰ/ਮੱਕਾ ਸ਼ਰੀਫ਼) ਦੀ ਯਾਤਰਾ ਕਰਨਾ ਹੈ। ਉਪਰੋਤਕ ਦਰਜ ਰਮਜ਼ਾਨ ਦਾ ਮਹੀਨਾ ਇਬਾਦਤ ਤੇ ਪੱਵਿਤਰ ਮੰਨਿਆ ਗਿਆ ਹੈ। ਜਿਸ ਵਿੱਚੋਂ ਪੂਰੇ ਮਹੀਨੇ ਦੇ ਲਗਾਤਾਰ ਰੋਜ਼ੇ (ਵਰਤ) ਰੱਖੇ ਜਾਂਦੇ ਹਨ।

ਨਾਨਕਸਰ ਦਰਸ਼ਨ


ਅੱਜ ਨਾਨਕਸਰ ਠਾਠ ਵਿੱਚ ਜੋ ਰੰਗ ਭਾਗ ਲੱਗੇ ਨੇ, ਇਹ ਸਾਰੀ ਨਾਮ ਦੀ ਕਮਾਈ ਹੈ । ਉੱਚੇ ਮਹਿਲ, ਸੋਨੇ ਦੇ ਗੁੰਬਦ, ਇਹ ਕੋਈ ਅਡੰਬਰ ਨਹੀਂ , ਕੇਵਲ ਤੇ ਕੇਵਲ ਨਾਮ ਬਾਣੀ ਦਾ ਪਰਤਾਪ ਹੈ। ਸੁਰਤੀ ਦੀਆਂ ਅੱਖਾਂ ਨਾਲ ਦਰਸ਼ਨ ਕਰੋ ਉਸ ਸਮੇਂ ਦੇ ਜਦੋਂ ਏਸੇ ਜਗ੍ਹਾ ਤੇ ਰਾਗੀਆਂ ਜਾਂ ਬੇਹੰਗਮਾਂ ਦੇ ਰਹਿਣ ਲਈ ਟੋਏ ਪੁੱਟੇ ਜਾਂਦੇ, ਇੰਨਾਂ ਵਿੱਚ ਕੇਵਲ ਇੱਕ ਜਣੇ ਦੇ ਪੈਣ ਦੀ ਜਗ੍ਹਾ ਹੁੰਦੀ, ਉੱਤੇ ਛੰਨ ਪਾਈ ਹੁੰਦੀ। ਇੰਨਾਂ ਛੱਤੇ ਹੋਏ ਟੋਇਆਂ ਨੂੰ 'ਕਬਰਾਂ' ਕਹਿੰਦੇ ਸਨ।

ਪੰਜਾਬ ਸਰਕਾਰ ਦੇ ਉਪਰਾਲਿਆਂ ਤਹਿਤ ਹਜੂਰ ਸਾਹਿਬ ਤੋਂ 9 ਸ਼ਰਧਾਲੂ ਫਾਜ਼ਿਲਕਾ ਵਾਪਸ ਪਰਤੇ

ਜਲਾਲਾਬਾਦ-ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ੍ਰੀ ਹਜੂਰ ਸਾਹਿਬ, ਨਾਂਦੇੜ ਤੋਂ ਫਾਜ਼ਿਲਕਾ ਨਾਲ ਸਬੰਧਤ ਸੰਗਤ ਦੀ ਵਾਪਸੀ ਸੁਰੂ ਹੋ ਚੁੱਕੀ ਹੈ। ਬੱਸਾਂ ਰਾਹੀ ਪਰਤੀ ਸੰਗਤ ਦਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਸਮਾਜਿਕ ਵਿੱਥ ਦਾ ਪਾਲਣ ਕਰਦੇ ਹੋਏ ਟੈਸਟ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ‘ਚ ਇਕਾਂਤਵਾਸ ਲਈ ਆਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਿਲ੍ਹਾ ਫਾਜਲਿਕਾ ਨਾਲ ਸਬੰਧਤ 61 ਸਰਧਾਲੂ ਸ੍ਰੀ ਹਜੂਰ ਸਾਹਿਬ ਵਿਖੇ ਗਏ ਸਨ ਪਰ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਹੀ ਰਹਿਣ ਲਈ ਮਜਬੂਰ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਧਾਲੂਆਂ ਵਿੱਚੋਂ 9 ਪਹੁੰਚ ਚੁੱਕੇ ਹਨ ਅਤੇ ਬਾਕੀ ਸਰਧਾਲੂ ਵੀ ਜਲਦ

ਤਖਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ 80 ਬੱਸਾਂ ਰਵਾਨਾ

ਬਠਿੰਡਾ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਅੱਜ ਇੱਥੋਂ 80 ਬੱਸਾਂ ਨੂੰ ਰਵਾਨਾ ਕੀਤਾ ਗਿਆ ਜੋ ਕਿ ਇੰਨਾਂ ਸ਼ਰਧਾਲੂਆਂ ਨੂੰ ਸੜਕ ਰਾਸਤੇ ਵਾਪਿਸ ਲੈ ਕੇ ਆਉਣਗੀਆਂ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਸ਼ਰਧਾਲੂਆਂ ਨੂੰ ਲੈਣ ਜਾ ਰਹੇ ਅਮਲੇ ਜਿਸ ਵਿਚ ਡਰਾਇਵਰ ਕੰਡਕਟਰਾਂ ਤੋਂ ਇਲਾਵਾ ਪੁਲਿਸ ਦੇ ਜਵਾਨ ਸ਼ਾਮਿਲ ਹਨ ਦੀ ਹੌਂਸਲਾ ਅਫਜਾਈ ਕੀਤੀ। 
ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਇੰਨਾਂ ਵਿਚ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੀਆਂ ਏਸੀ ਬੱਸਾਂ ਸ਼ਾਮਿਲ ਹਨ। ਇਹ ਬਸਾਂ ਸ਼ਰਧਾਲੂਆਂ ਤੋਂ ਕੋਈ ਕਿਰਾਇਆ ਨਹੀਂ ਲਿਆਉਣਗੀਆਂ ਅਤੇ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ। ਉਨਾਂ ਨੇ ਕਿਹਾ ਕਿ ਹਰੇਕ

ਵਣ ਮਿੱਤਰ ਸੂਬੇ ਭਰ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਗਾਏ 73 ਲੱਖ ਬੂਟਿਆਂ ਦੀ ਦੇਖ ਰੇਖ ਕਰਨਗੇ: ਤ੍ਰਿਪਤ ਬਾਜਵਾ

ਚੰਡੀਗੜ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਭਰ ਵਿੱਚ ਲਗਾਏ ਗਏ 73 ਲੱਖ ਰੁੱਖਾਂ ਦੀ ਦੇਖ ਰੇਖ 21000 ਵਣ ਮਿੱਤਰਾਂ ਵਲੋਂ ਕੀਤੀ ਜਾਵੇਗੀ।ਪੇਂਡੂ ਵਿਕਾਸ ਵਿਭਾਗ ਪੰਜਾਬ ਵਲੋਂ ਰੁੱਖਾਂ ਦੀ ਸਾਂਭ ਸੰਭਾਲ ਲਈ ਪੰਚਾਇਤਾਂ ਰਾਹੀਂ ਮਗਨਰੇਗਾ ਸਕੀਮ ਅਧੀਨ ‘ਵਣ ਮਿੱਤਰ’ ਰੱਖੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸੰਕਟਕਾਲੀ ਦੌਰ ਵਿਚ ਇਹ ਉਪਰਾਲਾ ਮੁੱਖ ਤੌਰ ‘ਤੇ ਮਨਰੇਗਾ ਮਜ਼ਦੂਰਾਂ ਨੂੰ ਉਸਾਰੂ ਢੰਗ ਨਾਲ ਕੰਮ ਤੇ 

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਰੁਕੇ ਸ਼ਰਧਾਲੂਆਂ ਨੂੰ ਆਉਣ ਦੀ ਪ੍ਰਵਾਨਗੀ ਦੇਵੇ ਭਾਰਤ ਸਰਕਾਰ- ਭਾਈ ਲੌਂਗੋਵਾਲ

ਅੰਮ੍ਰਿਤਸਰ, 
ਕੋਰੋਨਾਵਾਇਰਸ ਕਾਰਨ ਦੇਸ਼ ਅੰਦਰ ਕਰਫਿਊ ਦੇ ਚੱਲਦਿਆਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ। ਭਾਈ ਲੌਂਗੋਵਾਲ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਸ ਬਾਰੇ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਾਂਦੇੜ ਸਾਹਿਬ ਮਹਾਰਾਸ਼ਟਰ ਠਹਿਰੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਵਾਉਣ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਦੇ ਹੱਲ ਲਈ ਕਹਿਣ ਅਤੇ ਸ਼ਰਧਾਲੂਆਂ ਦੇ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ।

ਰੱਬੀ ਰੰਗ ਵਿਚ ਰੰਗੀ ਹੋਈ ਆਤਮਾ ਸਨ- ਭਾਈ ਸਾਹਿਬ ਭਾਈ ਰਣਧੀਰ ਸਿੰਘ


ਚੰਡੀਗੜ੍ਹ-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਭਾਈ ਸਾਹਿਬ ਭਾਈ ਰਣਧੀਰ ਸਿੰਘ ਅਜਿਹੀ ਰੱਬੀ ਰੰਗ ਵਿਚ ਰੰਗੀ ਹੋਈ ਆਤਮਾ ਸਨ, ਜਿਨ੍ਹਾਂ ਨੂੰ ਸਮੁੱਚਾ ਸਿੱਖ ਜਗਤ ਇਸ ਕਰਕੇ ਸਤਿਕਾਰ ਦਿੰਦਾ ਹੈ ਕਿ ਉਹ ਇਕੋ ਸਮੇਂ ਕੌਮੀ ਦਰਦ ਰੱਖਣ ਵਾਲੇ ਦੇਸ਼ ਭਗਤ, ਸੰਤ ਕਵੀ, ਗੁਰਬਾਣੀ ਦੇ ਵਿਆਖਿਆਕਾਰ ਹੋਣ ਦੇ ਨਾਲ-ਨਾਲ ਅੰਗਰੇਜ਼ ਹਕੂਮਤ ਨੂੰ ਵੰਗਾਰਨ ਵਾਲੇ ਗਦਰੀ ਬਾਬਿਆਂ ਦੇ ਸਾਥੀ, ਗੁਰਦੁਆਰਾ ਸੁਧਾਰ ਦੇ ਮੋਢੀ ਗੁਰਸਿੱਖ ਵੀ ਸਨ। ਭਾਈ ਸਾਹਿਬ ਦਾ ਜਨਮ 7 ਜੁਲਾਈ 1878 ਈ: ਨੂੰ ਪਿੰਡ ਨਾਰੰਗਵਾਲ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ: ਨੱਥਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਪੰਜਾਬ ਕੌਰ ਦੀ ਕੁੱਖ ਤੋਂ ਹੋਇਆ। 

 

ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ,ਵਿਰੁੱਧ ਇਕ ਸੰਘਰਸ਼ ਦਾ ਬਿਗਲ-ਗੋਬਿੰਦ ਸਿੰਘ ਲੌਂਗੋਵਾਲ

1699 ਦੀ ਵੈਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖ਼ਾਲਸੇ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇਕ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਸਾਹਿਬ ਵਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ 'ਤੇ ਪਹੁੰਚਾ ਦਿੱਤਾ। ਜੇਕਰ ਇਹ ਆਖ ਲਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗਲ ਬਣਿਆ, ਤਾਂ ਇਸ

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਖਾਲਸਈ ਜਾਹੋ ਜਲਾਲ ਨਾਲ ਮਨਾਵਾਂਗੇ- ਭਾਈ ਲੌਂਗੋਵਾਲ

ਅੰਮ੍ਰਿਤਸਰ, 
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਗਮ ਬਿਲਕੁਲ ਸਾਦਾ ਢੰਗ ਨਾਲ ਸਜਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਤੇ ਸ਼੍ਰੋਮਣੀ 

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਦੇਣ ਲਈ ਰੱਖਿਆ –ਭਾਈ ਲੌਂਗੋਵਾਲ


ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਜੋ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਾਲ ਹੀ ਵਿਚ ਉਸਾਰੀ ਗਈ ਅਤਿ ਆਧੁਨਿਕ ਸਰਾਂ ਗੁਰੂ ਗੋਬਿੰਦ ਸਿੰਘ ਨਿਵਾਸ ਕੋਰੋਨਾ ਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਸਪੁਰਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ 

ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰੋ ਘਰ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ-ਲੌਂਗੋਵਾਲ



ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਪ੍ਰਕੋਪ ਕਾਰਨ ਲੋੜਵੰਦ ਲੋਕਾਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਸੇਵਾ ਨਿਰੰਤਰ ਜਾਰੀ ਹੈ। ਇਸ ਔਖੀ ਘੜੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਧ ਤੋਂ ਵੱਧ ਲੋੜਵੰਦ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਵੀ ਉਨ੍ਹਾਂ ਦੇ ਘਰੋ ਘਰ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਹੇਠਲੇ 79 ਗੁਰਦੁਆਰਾ ਸਾਹਿਬਾਨ ਤੋਂ ਰੋਜ਼ਾਨਾਂ ਲੰਗਰ ਤਿਆਰ ਕਰਕੇ ਬੇਹੱਦ ਲੋੜਵੰਦਾਂ ਤੱਕ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋਕਲ ਗੁਰਦੁਆਰਾ ਕਮੇਟੀਆਂ ਨੂੰ ਵੀ ਲੋੜਵੰਦਾਂ ਤੱਕ ਲੰਗਰ ਭੇਜਣ ਦੇ ਨਿਰਦੇਸ਼

ਸ੍ਰੀ ਦਰਬਾਰ ਸਾਹਿਬ ਐਂਟਰੀ ਪਲਾਜ਼ਾ ਗੈਲਰੀਆਂ ਵਿਚ ਦਿਖਾਏ ਜਾਂਦੇ ਸ਼ੋਅ ਅਗਲੇ ਹੁਕਮਾਂ ਤੱਕ ਬੰਦ

ਅੰਮ੍ਰਿਤਸਰ-ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਸ੍ਰੀ ਦਰਬਾਰ ਸਾਹਿਬ ਐਂਟਰੀ ਪਲਾਜ਼ਾ, ਅੰਮ੍ਰਿਤਸਰ ਵਿਖੇ ਗੈਲਰੀਆਂ ਵਿਚ ਦਿਖਾਏ ਜਾਂਦੇ ਸ਼ੋਅ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿੱਤੀ ਨੂੰ ਦੇਖਦਿਆਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਹੈ।

ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ 'ਤੇ ਕੌਮੀ ਬਹਾਦਰੀ ਪੁਰਸਕਾਰ ਦੇਣ ਦੀ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ

ਚੰਡੀਗੜ•,
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ 'ਤੇ ਕੌਮੀ ਬਹਾਦਰੀ ਐਵਾਰਡ ਦੇਣ ਅਤੇ ਦੀਵਾਨ ਟੋਡਰ ਮੱਲ ਦੇ ਸਤਿਕਾਰ ਵਿੱਚ ਸੋਨੇ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਨਿਆਂ ਅਤੇ ਮਾਨਵਤਾ ਦੀ ਖਾਤਰ ਸਭ ਕੁਝ ਤਿਆਗ ਦਿੱਤਾ ਜਦਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਦੀ ਲਾਸਾਨੀ ਬਹਾਦਰੀ ਅੱਗੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਸਿਰ ਝੁਕਾਉਂਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਖਾਸ ਕਰਕੇ ਵਿਸ਼ਵ ਭਰ ਦੇ ਲੋਕਾਂ ਨੂੰ ਸਾਡੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਇਸ ਮਹਾਨ ਅਧਿਆਏ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

ਖਾਦੀਮ-ਉਲ-ਹੁੱਜਾਲ ਵੱਜੋਂ ਜਾਣ ਵਾਲੇ ਸਰਕਾਰੀ ਕਰਮਚਾਰੀ ਆਪਣੇ ਬਿਨੈ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ ਤਕ ਭਿਜਵਾਉਣ


ਚੰਡੀਗੜ - ਹਜ ਸਾਲ 2020 'ਤੇ ਜਾਣ ਵਾਲੇ ਹਜ ਯਾਤਰੀਆਂ ਨਾਲ ਖਾਦੀਮ-ਉਲ-ਹੁੱਜਾਲ ਵੱਜੋਂ ਸਾਊਦੀ ਅਰਬ ਜਾਣ ਦੇ ਇਛੁੱਕ ਸਰਕਾਰੀ ਕਰਮਚਾਰੀਆਂ ਤੋਂ ਅਪੀਲ ਹੈ ਕਿ ਉਹ ਆਪਣੇ ਬਿਨੈ ਦੀ ਹਾਰਡ ਕਾਪੀ ਹਰਿਆਣਾ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ, 2020 ਤਕ ਜ਼ਰੂਰੀ ਭਿਜਵਾ ਦੇਣ|
ਹਰਿਆਣਾ ਰਾਜ ਹਜ ਕਮੇਟੀ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਿਨੈਕਾਰਾਂ ਵਿਚੋਂ ਜਿਸ ਕਰਮਚਾਰੀ ਦੇ ਵਿਰੁੱਧ ਕੋਈ ਵਿਭਾਗੀ ਜਾਂਚ ਪੈਂਡਿੰਗ ਹੋਵੇਗੀ, ਉਸ ਦੇ ਨਾਂਅ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ| ਇਸ ਲਈ ਬਿਨੈਕਾਰ ਆਪਣੇ ਦਫਤਰ ਇੰਚਾਰਜ ਤੋਂ ਜਾਂਚ ਪੈਂਡਿੰਗ ਨਾ ਹੋਣ ਬਾਰੇ ਪ੍ਰਮਾਣ ਪੱਤਰ ਦੀ ਕਾਪੀ ਬਿਨੈ ਨਾਲ ਭੇਜਣ ਅਤੇ ਇਸ ਨਾਲ ਹੀ ਸਰਕਾਰੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਪੰਚਕੂਲਾ ਵਿਚ ਬਜ਼ੁਰਗ ਆਸ਼ਰਮ ਖੋਲਣ ਦੀ ਮੰਜੂਰੀ ਦਿੱਤੀ

ਚੰਡੀਗੜ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਜੋ ਕਿ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਪੰਚਕੂਲਾ ਦੇ ਚੇਅਰਮੈਨ ਵੀ ਹਨ ਨੇ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ, ਪੰਚਕੂਲਾ ਦੇ ਕੈਂਪਸ ਵਿਚ ਬਜ਼ੁਰਗ ਆਸ਼ਰਮ ਲਈ 1114.78 ਲੱਖ ਰੁਪਏ ਖਰਚ ਕਰਨ ਦੀ ਮੰਜੂਰੀ ਦਿੱਤੀ ਹੈ|
ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਬਜ਼ੁਰਗ ਆਸ਼ਰਮ ਦੇ ਨਿਰਮਾਣ ਦਾ ਫੈਸਲਾ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ, ਪੰਚਕੂਲਾ ਦੀ 17ਵੀਂ ਮੀਟਿੰਗ ਵਿਚ ਕੀਤਾ ਗਿਆ| ਇਸ ਆਸ਼ਰਮ ਦਾ ਕੰਮ ਲੋਕ ਨਿਰਮਾਣ (ਭਵਨ ਤੇ ਸੜਕਾਂ) ਵਿਭਾਗ ਵੱਲੋਂ ਕੀਤਾ ਜਾਵੇਗਾ|

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਨੂੰ ਪਾਣੀ ਦੀ ਸਪਲਾਈ ਲਈ ਵਿਛੇਗੀ ਨਵੀਂ ਪਾਇਪ ਲਾਈਨ, ਮੁੱਖ ਮੰਤਰੀ ਵੱਲੋਂ ਹੁਕਮ


ਚੰਡੀਗੜ੍ਹ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਸਾਫ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ 85 ਲੱਖ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਬੀਤੇ ਦਿਨ ਮੀਟਿੰਗ ਦੌਰਾਨ ਇਹ ਰਕਮ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਵਿੱਤ ਵਿਭਾਗ ਨੂੰ ਕਿਹਾ ਗਿਆ ਹੈ ਕਿ ਫੰਡ ਤੁਰੰਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੇ ਜਾਣ। ਇਸ ਤੋਂ ਇਲਾਵਾ ਉਪਰੋਕਤ ਕੰਮ ਲਈ ਜੇਕਰ ਹੋਰ ਫੰਡ ਦੀ ਲੋੜ ਹੋਵੇ ਤਾਂ ਪਹਿਲ ਦੇ ਅਧਾਰ 'ਤੇ ਫੰਡ ਜਾਰੀ ਕਰਨ ਲਈ ਵੀ ਵਿੱਤ ਵਿਭਾਗ ਨੂੰ ਕਿਹਾ ਗਿਆ ਹੈ।

ਹਰਿਆਣਾ ਵਿਚ ਹਜ ਯਾਤਰਾ ਦਾ ਡਰਾਅ 9 ਜਨਵਰੀ ਨੂੰ ਕੱਢਿਆ ਜਾਵੇਗਾ


ਚੰਡੀਗੜ - ਸਾਲ 2020 ਵਿਚ ਹਜ ਯਾਤਰਾ 'ਤੇ ਜਾਣ ਵਾਲੇ ਹਜ ਯਾਤਰੀਆਂ ਤੋਂ ਪ੍ਰਾਪਤ ਬਿਨੈ ਦਾ ਡਰਾਅ 9 ਜਨਵਰੀ, 2020 ਨੂੰ ਜਿਲਾ ਡਿਪਟੀ ਕਮਿਸ਼ਨਰ ਨੂੰਹ ਵਿਚ ਬਾਅਦ ਦੁਪਹਿਰ 2:00 ਵਜੇ ਕੱਢਿਆ ਜਾਵੇਗਾ|

ਅਨਿਲ ਵਿਜ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ


ਚੰਡੀਗੜ - ਹਰਿਆਣਾ ਗ੍ਰਹਿ, ਸਥਾਨਕ ਸਰਕਾਰ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪੰਜਾਬੀ ਗੁਰੂਦੁਆਰਾ ਅੰਬਾਲਾ ਛਾਉਣੀ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ| ਇੱਥੇ ਪੁੱਜਣ 'ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨੇ ਗ੍ਰਹਿ ਮੰਤਰੀ ਨੂੰ ਸਰੋਪਾ, ਯਾਦਗ਼ਾਰੀ ਚਿੰਨਾਂ ਤੇ ਕਰਪਾਨ ਦੇ ਕੇ ਉਨਾਂ ਦਾ ਸੁਆਗਤ ਕੀਤਾ|
ਸ੍ਰੀ ਵਿਜ ਨੇ ਇਸ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੋਕਾਂ ਨੂੰ ਵਧਾਈ ਦਿੰਦੇ ਹੋਏ ਸਾਰੀਆਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਮਹਾਰਾਜ ਦੀ ਕ੍ਰਿਪਾ ਸਾਰੀਆਂ 'ਤੇ ਬਣੀ ਰਹੇ| ਉਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਅਜਿਹੇ ਮਹਾਪੁਰਖ਼ ਤੇ ਸੰਤ ਸਨ ਅਤੇ ਉਨਾਂ ਵਰਗੀ ਸ਼ਖ਼ਸਿਅਤ ਅੱਜ ਤਕ ਇਸ ਧਰਤੀ 'ਤੇ ਨਹੀਂ ਹੋਈ| ਉਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਧਰਮ ਦੀ ਰੱਖਿਆ ਤੇ ਪ੍ਰਚਾਰ ਲਈ ਆਪਣੀ ਪੂਰੀ ਜਿੰਦਗੀ ਲਗਾ ਦਿੱਤੀ ਅਤੇ ਆਪਣਾ ਸੱਭ ਕੁਝ ਨਿਛਾਵਰ ਕਰ ਦਿੱਤਾ ਅਤੇ 

ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਸਿਜਦਾ 16 ਦਸੰਬਰ ਤੋਂ 30 ਦਸੰਬਰ ਤੱਕ ਸ਼ਹੀਦੀ ਪੰਦਰਵਾੜਾ


ਐੱਸ.ਏ.ਐੱਸ.ਨਗਰ- ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਤਿਹਾਸ ਨਾਲ਼ ਜੋੜਨ ਲਈ ਸਮੇਂ-ਸਮੇਂ ਤੇ ਮਹਾਨ ਇਤਿਹਾਸਕ ਦਿਹਾੜਿਆਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ।
ਇਸ ਦੀ ਲਗਾਤਾਰਤਾ ਵਿੱਚ ਡਾਇਰੈਕਟਰ ਐੱਸ.ਸੀ.ਈ.ਆਰ. ਟੀ ਵੱਲੋਂ ਪੰਜਾਬ ਦੇ ਸਮੂਹ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਦੇ ਸਕੂਲ ਮੁਖੀਆਂ ਦੇ ਨਾਂ ਇੱਕ ਪੱਤਰ ਜਾਰੀ ਕਰਕੇ 16 ਦਸੰਬਰ ਤੋਂ 30 ਦਸੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਨੂੰ ਸ਼ਹੀਦੀ ਪੰਦਰਵਾੜੇ ਦੇ ਰੂਪ ਵਿੱਚ ਸਿਜਦਾ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਤਿਲਕ ਜੰਞੂ ਰਾਖਾ ਪ੍ਰਭ ਤਾ ਕਾ।।

ਜ਼ੁਲਮ ਨਾਲ ਭਰੇ ਔਰੰਗਜੇਬ ਨੇ ਜਦੋਂ ਹਿੰਦੁਸਤਾਨ ਵਾਸੀਆਂ ਨੂੰ ਧੱਕੇ ਨਾਲ ਮੁਸਲਮਾਨ ਬਣਾਉਣਾ ਸ਼ੁਰੂ ਕੀਤਾ । ਉਸ ਨੇ ਸ਼ੁਰੂਆਤ ਨੀਵੀਂ ਜਾਤ ਵਾਲੇ ਹਿੰਦੂਆਂ ਤੋਂ ਕੀਤੀ ਇਤਿਹਾਸਕਾਰ ਅਜਿਹਾ ਹੀ ਲਿਖਦੇ ਹਨ । ਨੀਵੀਂ ਜਾਤ ਵਾਲਿਆਂ ਨੂੰ ਉਸ ਨੇ ਲਾਲਚ ਦੇ ਕੇ ਮੁਸਲਮਾਨ ਬਣਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਕਾਮਯਾਬੀ ਉਸ ਪੱਧਰ ਤੱਕ ਉਹਨੂੰ ਨਾ ਮਿਲੀ ਜੋ ਔਰੰਗਜ਼ੇਬ ਸੋਚ ਰਿਹਾ ਸੀ ।ਜ਼ੁਲਮ ਚ ਅੰਨ੍ਹੇ ਔਰੰਗਜ਼ੇਬ ਨੇ ਸੋਚਿਆ ਜੇ ਹਿੰਦੂਆਂ ਦੇ ਵਿਦਵਾਨ ਤੇ ਧਾਰਮਿਕ ਤਬਕੇ ਦੇ ਬ੍ਰਾਹਮਣਾਂ ਨੂੰ ਮੁਸਲਮਾਨ ਬਣਾ ਲਿਆ ਜਾਵੇ ,ਤਾਂ ਹਿੰਦੋਸਤਾਨ ਆਟੋਮੈਟਿਕਲੀ ਹੀ ਸਾਰਾ ਮੁਸਲਮਾਨ ਬਣ ਜਾਵੇਗਾ । ਇਸ ਲਈ ਉਸ ਨੇ ਆਪਣੇ ਕਸ਼ਮੀਰ ਦੇ ਸੂਬੇਦਾਰ ਨੂੰ ਕਸ਼ਮੀਰੀ ਪੰਡਤਾਂ ਨੂੰ ਮੁਸਲਮਾਨ ਬਣਾਉਣ ਲਈ ਹੁਕਮ ਦੇ ਦਿੱਤਾ ।

 

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

ਚੰਡੀਗੜ੍ਹ, 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ''ਗੁਰੂ ਨਾਨਕ ਦੇਵ ਜੀ ਅਤੇ ਨੌਜਵਾਨ'' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਦੇ ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਭਾਗੀਦਾਰਾਂ ਨਾਲ ਸਾਂਝਾ ਕੀਤਾ।

ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ

ਚੰਡੀਗੜ- ਪੰਜਾਬ ਸਰਕਾਰ ਵਲੋਂ ਅੱਜ ਸੂਖਨਾ ਝੀਲ, ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ। ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਸੰਗਤ ਨੂੰ ਜਾਣੂੰ ਕਰਵਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਸਹਾਇਤਾ ਨਾਲ ਸ਼ਾਨਦਾਰ ਢੰਗ ਨਾਲ 45 ਮਿੰਟ ਦੇ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਰੂਪਮਾਨ ਕੀਤਾ ਗਿਆ।ਰੌਸ਼ਨੀ ਅਤੇ ਅਵਾਜ ਦੇ ਖੂਬਸੂਰਤ ਸੁਮੇਲ ਵਾਲੇ ਉਕਤ ਸ਼ੋਅ ਦੇ ਦੌਰਾਨ ਗੁਰੂ ਨਾਨਕ ਸਾਹਿਬ ਦੇ ਸਰਬ-ਸਾਂਝੀਵਾਲਤਾ, ਅਹਿੰਸਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਦਿਹਾੜੇ 'ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ


ਚੰਡੀਗੜ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਦਿਹਾੜੇ 'ਤੇ ਵਧਾਈ ਦਿੱਤੀ ਹੈ|
ਅੱਜ ਇੱਥੇ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਹਾੜਾ ਸਮਾਜਿਕ ਏਕਤਾ ਤੇ ਬਰਾਬਰੀ ਦਾ ਪ੍ਰਤੀਕ ਹੈ| ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਕ ਸਾਦਾ ਤੇ ਧਰਮ ਵਾਲਾ ਜੀਵਨ ਬਤੀਤ ਕੀਤਾ| ਉਨਾਂ ਨੇ ਧਰਮ, ਜਾਤੀ ਤੇ ਰੰਗ ਦੇ ਭੇਦਭਾਅ ਤੋਂ ਬਿਨਾਂ ਗਰੀਬਾਂ ਦੇ ਹਿੱਤਾਂ ਅਤੇ ਇਕ ਜਾਤੀ ਬਿਨਾਂ ਸਮਾਜ ਦੇ ਨਿਰਮਾਣ ਲਈ ਆਪਣੀ ਜੀਵਨ ਸਮਰਪਿਤ ਕਰ ਦਿੱਤਾ|

ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ

 

ਚੰਡੀਗੜ•, 

ਪੰਜਾਬ ਸਰਕਾਰ ਨੇ 11 ਨਵੰਬਰ, 2019 (ਸੋਮਵਾਰ) ਨੂੰ ਸੂਬੇ 'ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਅਮਰਿੰਦਰ ਸਰਕਾਰ ਵੱਲੋਂ ਸਿੱਖ ਔਰਤਾਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਇਜਾਜ਼ਤ ਦੇਣ ਦਾ ਮਤਾ ਸਦਨ ਵਿੱਚ ਪੇਸ਼


ਚੰਡੀਗੜ, 
ਇਕ ਵੱਡੇ ਸੁਧਾਰਵਾਦੀ ਕਦਮ ਵੱਲ ਵਧਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਸਦਨ ਵਿੱਚ ਮਤਾ ਪੇਸ਼ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਿੱਖ ਔਰਤਾਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਤਾ ਰਸਮੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਜਾਵੇਗਾ।
ਇਸ ਮਤੇ ਨੂੰ ਸਾਰੀਆਂ ਧਿਰਾਂ ਨੇ ਸਿਆਸੀ ਲੀਹਾਂ ਤੋਂ ਉੱਪਰ ਉਠਦਿਆਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਮਤਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਵਿੱਚ ਪੇਸ਼ ਕੀਤਾ ਜਿਸ ਦਾ ਉਦੇਸ਼ ਬਾਣੀ ਸਿਧਾਂਤ ਵਿਰੋਧੀ ਇਸ ਪ੍ਰਥਾ ਨੂੰ ਖਤਮ ਕਰਨਾ ਹੈ ਜਿਸ ਨਾਲ ਧਾਰਮਿਕ ਮਾਮਲਿਆਂ ਵਿੱਚ ਪੁਰਖ-ਨਾਰ ਦੇ ਆਧਾਰ ’ਤੇ ਵਿਤਕਰਾ ਪੈਦਾ ਹੁੰਦਾ ਹੈ। ਇਸ ਮਤੇ ਨੂੰ ਸਪੀਕਰ ਨੇ ਵੋਟਾਂ ਲਈ ਸਦਨ ਵਿੱਚ ਰੱਖਿਆ।

ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ.ਵੀ. ਚੈਨਲਾਂ ਅਤੇ ਰੇਡੀਓ ਸਟੇਸ਼ਨਾ ਨੂੰ ਦੇਣ ਬਾਰੇ ਵਿਧਾਨ ਸਭਾ ਵਲੋਂ ਮਤਾ ਪਾਸ


ਚੰਡੀਗੜ :  ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੇ ਦੌਰਾਨ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫੁਰਮਾਨ ਹੈ “ਗੁਰਬਾਣੀ ਇਸ ਜਗ ਮਹਿ ਚਾਨਣ“ ਹੈ ਜਿਹੜਾ ਦੁਨੀਆਂ ਦੇ ਕੋਣੇ-ਕੋਣੇ, ਘਰ-ਘਰ ਪਹੁੰਚਣਾ ਚਾਹੀਦਾ ਹੈ।ਇਸ ਦਾ ਇਕ ਸਾਧਨ ਇਹ ਹੋ ਸਕਦਾ ਹੈ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਹੁੰਦਾ ਗੁਰਬਾਣੀ ਕੀਰਤਨ ਵੱਧ ਤੋਂ ਵੱਧ ਸਾਧਨਾਂ ਰਾਹੀਂ ਦੁਨੀਆਂ ਦੇ ਕੋਣੇ ਕ ੋਣੇ ਵਿਚ ਪਹੁੰਚੇ।
ਅੱਜ ਪੰਜਾਬ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਅੱਗੇ ਮਤਾ ਪੇਸ਼ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਜਾਵੇ ਕ ਉਹ ਅਜਿਹੇ ਪ੍ਰਬੰਧ ਕਰੇ ਕਿ ਦੁਨੀਆਂ ਦਾ ਕੋਈ ਵੀ ਟੀਵੀ ਚੈਨਲ ਜਾਂ ਰੇਡੀਓ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰਨਾ ਚਾਹੇ ਉਹ ਕਰ ਸਕਣ।ਇਹ ਪ੍ਰਸਤਾਵ ਨੂੰ ਸਦਨ ਵੱਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

'ਜਗਤ ਗੁਰੂ' ਨੂੰ ਸਮਰਪਿਤ ਵਿਧਾਨ ਸਭਾ ਸੈਸ਼ਨ ਦੀ ਸਮਾਂ ਸੀਮਾਂ ਵਧਾਈ ਜਾਵੇ-ਹਰਪਾਲ ਸਿੰਘ ਚੀਮਾ


ਚੰਡੀਗੜ੍ਹ, 
ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 'ਜਗਤ ਗੁਰੂ' ਨੂੰ ਸਮਰਪਿਤ ਪੰਜਾਬ ਵਿਧਾਨ ਸਭਾ 6 ਨਵੰਬਰ ਨੂੰ ਬੁਲਾਇਆ ਗਿਆ ਵਿਸ਼ੇਸ਼ ਇਜਲਾਸ 3 ਦਿਨ ਦਾ ਕਰਨ ਦੀ ਮੰਗ ਉਠਾਈ ਹੈ।
'ਆਪ' ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਸੋਮਵਾਰ ਨੂੰ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲ ਕੇ ਇਜਲਾਸ ਦੀ ਸਮਾਂ-ਸੀਮਾ ਵਧਾਉਣ ਅਤੇ ਸਦਨ ਦੀ ਕਾਰਵਾਈ ਦਾ ਲਾਇਵ ਟੈਲੀਕਾਸਟ (ਸਿੱਧਾ ਪ੍ਰਸਾਰਨ) ਕਰਨ ਲਈ ਮੰਗ ਪੱਤਰ ਸੌਂਪਿਆ।
ਚੀਮਾ ਨੇ ਕਿਹਾ ਕਿ ਜੋ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਰਬ ਪਾਰਟੀ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਦਾ ਸੰਕਲਪ


ਚੰਡੀਗੜ•, 
ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ 'ਤੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋ ਕੇ ਇਸ ਨੂੰ ਸਾਂਝੇ ਰੂਪ ਵਿੱਚ ਮਨਾਉਣ ਦਾ ਸੰਕਲਪ ਲਿਆ।
ਮੀਟਿੰਗ ਦੌਰਾਨ ਇਸ ਗੱਲ 'ਤੇ ਵੀ ਅਫ਼ਸੋਸ ਜ਼ਾਹਰ ਕੀਤਾ ਗਿਆ ਕਿ ਕੁਝ ਸਿਆਸੀ ਪਾਰਟੀਆਂ ਨੇ ਆਪਣੇ ਸੌੜੇ ਹਿੱਤਾਂ ਲਈ ਇਸ ਪਵਿੱਤਰ ਮੌਕੇ 'ਤੇ ਬਰਾਬਰ ਸਮਾਗਮ ਰੱਖਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਵਿਸ਼ਵ ਭਰ ਵਿੱਚ ਸਿੱਖ ਭਾਈਚਾਰੇ 'ਚ ਗਲਤ ਸੰਦੇਸ਼ ਜਾ ਰਿਹਾ ਹੈ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਵਹਾਰਕ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਲੋੜ - ਡਾ. ਸਰਬਜੀਤ ਕੌਰ ਸੋਹਲ

 

 

ਚੰਡੀਗੜ, 

 

ਪੰਜਾਬ ਸਾਹਿਤ ਅਕਾਦਮੀ, ਚੰਡੀਗੜ ਵੱਲੋਂ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਚਿਤ ਪੰਜਾਬੀ ਸਾਹਿਤ’ ਵਿਸ਼ੇ ‘ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸੈਮੀਨਾਰ ਦੇ ਸਵਾਗਤੀ ਭਾਸ਼ਨ ਦੌਰਾਨ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਆਏ ਹੋਏ ਵਿਦਵਾਨਾਂ ਤੇ ਡੈਲੀਗੇਟਾਂ ਨੂੰ ਜੀ ਆਇਆਂ ਕਿਹਾ ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 8 ਤੋਂ 11 ਨਵੰਬਰ ਤੱਕ ਕਰਵਾਇਆ ਜਾਵੇਗਾ ਡੇਰਾ ਬਾਬਾ ਨਾਨਕ ਉਤਸਵ: ਸੁਖਜਿੰਦਰ ਸਿੰਘ ਰੰਧਾਵਾ


ਚੰਡੀਗੜ•,
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ 8 ਤੋਂ 11 ਨਵੰਬਰ ਨੂੰ ਡੇਰਾ ਬਾਬਾ ਨਾਨਕ ਉਤਸਵ ਕਰਵਾਇਆ ਜਾਵੇਗਾ। ਉਤਸਵ ਦੌਰਾਨ ਰਾਗ ਦਰਬਾਰ, ਸ਼ਬਦ ਕੀਰਤਨ, ਢਾਡੀ/ਵਾਰਾਂ, ਕਵੀਸ਼ਰੀ ਤੋਂ ਇਲਾਵਾ ਸਾਹਿਤ ਤੇ ਕਵੀ ਸੰਮੇਲਨ ਕਰਵਾਇਆ ਜਾਵੇਗਾ। ਸਾਰੇ ਸਮਾਗਮਾਂ ਦਾ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਉਨ•ਾਂ ਦੀਆਂ ਸਿੱਖਿਆਵਾਂ ਤੇ ਉਪਦੇਸ਼ਾਂ ਦੁਆਲੇ ਕੇਂਦਰਿਤ ਹੋਵੇਗਾ ਅਤੇ ਪ੍ਰਦਰਸ਼ਨੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਸਾਖੀਆਂ ਨੂੰ ਦਿਖਾਇਆ ਜਾਵੇਗਾ।

ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਜੀਣ ਦੀ ਸਰਲ ਰਾਹ ਦਿਖਾਈ ਹੈ - ਰਾਜਪਾਲ ਸਤਯਦੇਵ ਨਰਾਇਣ ਆਰਿਆ

ਚੰਡੀਗੜ੍ਹ,  ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਨੇ ਅੱਜ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਜੀਣ ਦੀ ਸਰਲ ਰਾਹ ਦਿਖਾਈ ਹੈ ਅਤੇ ਸਮਾਰ ਨੂੰ ਜਾਤ-ਪਾਤ, ਊਚ-ਨੀਚ ਅਤੇ ਛੂਆਛੂਤ ਵਰਗੀ ਸਮਾਜਿਕ ਅਤੇ ਧਾਰਮਿਕ ਬੁਰਾਈਆਂ ਨੂੰ ਦੂਰ ਕਰਨ ਦੀ ਸੀਖ ਦਿੱਤੀ। ਉਨ੍ਹਾਂ ਦਾ ਜਨਮ ਅਜਿਹੇ ਸਮੇਂ ਵਿਚ ਹੋਇਆ ਸੀ, ਜਦੋਂ ਸਾਡੇ ਦੇਸ਼ ਵਿਚ ਅਗਿਆਨ ਦਾ ਹਨੇਰਾ ਛਾਇਆ ਹੋਇਆ ਸੀ, ਉਨ੍ਹਾਂ ਨੇ ਸਾਡੇ ਭਾਰਤ ਦੇਸ਼ ਦੇ ਸਮਾਜ ਨੂੰ ਨੀਂਦ ਤੋਂ ਜਗਾਇਆ। ਉਨ੍ਹਾਂ ਨੇ ਅੰਧਵਿਸ਼ਵਾਸ ਅਤੇ ਪਾਖੰਡ ਦਾ ਵਿਰੋਧ ਕੀਤਾ ਅਤੇ ਸਮਾਜ ਨੂੰ ਪ੍ਰੇਮ ਤੇ ਭਾਈਚਾਰੇ ਦਾ ਸੁਨੇਹਾ ਦਿੱਤਾ।

ਕਰਤਾਰਪੁਰ ਲਾਂਘਾ , ਭਾਰਤ -ਪਾਕ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ 30 ਅਗਸਤ ਨੂੰ ਸੰਭਾਵਿਤ।


 ਚੰਡੀਗੜ੍ਹ,- ਜੰਮੂ ਅਤੇ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧਦੇ ਟਕਰਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਜਾਰੀ ਰਹਿਣ ਦੇ ਸੰਕੇਤ ਮਿਲੇ ਹਨ ।ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਦੀ ਉਸਾਰੀ ਦਾ ਕੰਮ ਜਾਰੀ ਰੱਖਣ ਦੇ ਬਿਆਨਾਂ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਤਕਨੀਕੀ ਮਾਹਿਰਾਂ ਦੀ ਅਗਲੀ ਮੀਟਿੰਗ ਵੀ ਲੱਗਭਗ ਤੈਅ ਹੋ ਰਹੀ ਹੈ ।ਸੂਤਰਾਂ ਅਨੁਸਾਰ ਇਸੇ ਅਗਸਤ ਮਹੀਨੇ ਦੀ 30 ਤਾਰੀਕ ਨੂੰ ਭਾਰਤ ਅਤੇ ਪਾਕਿਸਤਾਨ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜੇ ਜ਼ੀਰੋ ਲਾਈਨ ਤੇ ਹੋਣ ਦੀ ਜਾਣਕਾਰੀ ਹੈ ।ਇਸ ਮੀਟਿੰਗ ਵਿੱਚ ਦੋਹਾਂ ਦੇਸ਼ਾਂ ਦਰਮਿਆਨ ਕਰਤਾਰਪੁਰ ਲਾਂਘੇ ਲਈ ਰਾਵੀ ਨਦੀ ਤੇ ਬਣਨ ਵਾਲੇ ਪੁਲ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ ।ਜਦਕਿ ਯਾਤਰੀਆਂ ਸ਼ਰਧਾਲੂਆਂ ਦੀ ਸੰਖਿਆ ਚੈੱਕ ਪੋਸਟ , ਬਣਨ ਵਾਲੇ ਰਾਹ , ਸੁਰਖਿਆ ਅਤੇ ਹੋਰ ਲੋੜੀਂਦੀਆਂ ਰਸਮਾਂ ਬਾਰੇ ਵੀ ਵਿਚਾਰ ਹੋਵੇਗਾ ।ਤਕਨੀਕੀ ਮਾਹਿਰਾਂ ਦੀ ਦੁਵੱਲੀ ਗੱਲਬਾਤ ਦਾ ਇਹ ਚੌਥਾ ਦੌਰਾ ਹੋਵੇਗਾ ।

ਪੰਜਾਬ ਸਰਕਾਰ ਵੱਲੋਂ 23 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ

 

ਚੰਡੀਗੜ੍ਹ:  ਪੰਜਾਬ ਸਰਕਾਰ ਨੇ 23 ਅਗਸਤ, 2019 ਨੂੰ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਦਫ਼ਤਰਾਂ ਅਤੇ ਕਾਰਪੋਰੇਸ਼ਨਾਂ ਵਿੱਚ ਗਜ਼ਟਿਡ ਛੁੱਟੀ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਜਨਮ ਅਸ਼ਟਮੀ ਦੇ ਸਬੰਧ 'ਚ ਕੀਤੀ ਗਈ ਹੈ। ਵਰਣਨਯੋਗ ਹੈ ਕਿ ਜਨਮ ਅਸ਼ਟਮੀ ਦੀ ਇਹ ਛੁੱਟੀ ਪਹਿਲਾਂ 24 ਅਗਸਤ, 2019 ਨੂੰ ਸੀ, ਜਿਸਨੂੰ ਬਦਲ ਕੇ ਹੁਣ 23 ਅਗਸਤ, 2019 ਨੂੰ ਕੀਤਾ ਗਿਆ ਹੈ

12