ਪੰਜਾਬ

ਅੱਠ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਵਾਪਸ ਲਏ ਗਏ

May 01, 2019 09:04 PM


ਚੰਡੀਗੜ,   ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਪਹਿਲੇ ਦਿਨ ਅੱਜ ਅੱਠ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕੁੱਲ 385 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਇਰ ਕੀਤੇ ਗਏ ਸਨ। ਨਾਮਜ਼ਦਗੀ ਪੱਤਰ ਦੀ ਪੜਤਾਲ ਦੌਰਾਨ 297 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ ਜਦਕਿ ਇਕ ਨਾਮਜ਼ਦਗੀ ਪੱਤਰ ਦੀ ਪੜਤਾਲ ਦਾ ਕੰਮ ਪੈਂਡਿੰਗ ਰੱਖਿਆ ਗਿਆ ਹੈ।
ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 15 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਤੋਂ ਅੱਜ 02 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਜਿਸ ਤੋਂ ਬਾਅਦ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 04-ਜਲੰਧਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 08 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 07-ਲੁਧਿਆਣਾ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 23 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ) ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 21 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 09-ਫਰੀਦਕੋਟ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 10-ਫਿਰੋਜ਼ਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 11-ਬਠਿੰਡਾ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿੱਚ ਹਨ।ਲੋਕ ਸਭਾ ਹਲਕਾ 12-ਸੰਗਰੂਰ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਲੋਕ ਸਭਾ ਹਲਕਾ 13-ਪਟਿਆਲਾ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 28 ਉਮੀਦਵਾਰ ਮੈਦਾਨ ਵਿੱਚ ਹਨ।
ਡਾ. ਰਾਜੂ ਨੇ ਦੱਸਿਆ ਕਿ ਅੱਜ ਕੁੱਲ 289 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 2 ਮਈ 2019 ਹੈ।

Have something to say? Post your comment

 

ਪੰਜਾਬ

ਵੇਰਕਾ ਨੇ ਪਸ਼ੂ ਖੁਰਾਕ ਦੇ ਭਾਅ 80-100 ਰੁਪਏ ਪ੍ਰਤੀ ਕੁਇੰਟਲ ਘਟਾਏ: ਸੁਖਜਿੰਦਰ ਸਿੰਘ ਰੰਧਾਵਾ

ਬਰਗਾੜੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਮਜ਼ਦ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸਾਲ 2019 ਦਾ ਨਤੀਜਾ ਜਾਰੀ

ਸ਼ਰਧਾ ਭਾਵਨਾ ਨਾਲ ਮਿਸਲ ਸ਼ਹੀਦਾਂ ਤਰਨਾ ਦਲ ਵੱਲਾ ਵੱਲੋ ਮਨਾਇਆ ਗਿਆ ਬਰਸੀ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਬਾਗ ਸਥਾਪਤ

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਸਾਰੇ ਕੋਰਸਾਂ ਲਈ ਲਈਆਂ ਜਾਣਗੀਆਂ ਪ੍ਰੀਖਿਆਵਾਂ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀ/ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ, ਵਿਸਥਾਰਤ ਐਲਾਨ ਜਲਦ ਜਾਰੀ ਹੋਵੇਗਾ

ਅਕਾਲੀਆਂ ਨੇ ਕਿਸਾਨੀ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਭੁਗਤ ਕੇ ਪੰਜਾਬ ਦੇ ਹਿੱਤ ਵੇਚੇ-ਕੈਪਟਨ ਅਮਰਿੰਦਰ ਸਿੰਘ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਪਾਕਿਸਤਾਨ ਰੇਲ ਹਾਦਸੇ ਵਿੱਚ ਮਰਨ ਵਾਲੇ ਸਿੱਖ ਸ਼ਰਧਾਲੂਆਂ ਦੀਆਂ ਹੋਈਆਂ ਮੌਤਾਂ ਤੇ  ਦੁਖ ਪ੍ਰਗਟਾਇਆ

ਬੇਰੁਜ਼ਗਾਰ ਡੀਪੀਈ ਅਧਿਆਪਕਾਂ 'ਤੇ ਪਰਚਾ ਦਰਜ਼ ਕਰਨ ਦੀ ਨਿਖੇਧੀ,ਸਰਕਾਰ ਰੁਜ਼ਗਾਰ ਦੀ ਮੰਗ ਨੂੰ ਦਬਾਉਣਾ ਚਾਹੁੰਦੀ ਹੈ : ਢਿੱਲਵਾਂ